15 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

Thursday, May 17, 2018 - 05:23 PM (IST)

15 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਬੁਢਲਾਡਾ (ਬਾਂਸਲ/ਮਨਚੰਦਾ) : ਸਥਾਨਕ ਰੇਲਵੇ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਠੇਕਾ ਦੇਸੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਰੇਲਵੇ ਚੌਕੀ ਦੇ ਇੰਚਾਰਜ ਸੁਦਾਗਰ ਸਿੰਘ ਨੇ ਦੱਸਿਆ ਕਿ ਹੌਲਦਾਰ ਗੁਰਜੰਟ ਸਿੰਘ ਨੇ ਗੁਰਪ੍ਰੀਤ ਸਿੰਘ ਜ਼ਿਲਾ ਸੰਗਰੂਰ ਨੂੰ ਪਲੈਟਫਾਰਮ ਨੰਬਰ 2 ਤੋਂ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਵਲੋਂ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 


Related News