170 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ

Monday, May 21, 2018 - 05:38 AM (IST)

170 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ

ਤਰਨਤਾਰਨ,   (ਬਲਵਿੰਦਰ ਕੌਰ)-  ਵੈਰੋਵਾਲ ਪੁਲਸ ਨੇ ਇਕ ਵਿਅਕਤੀ ਨੂੰ 170 ਨਸ਼ੇ ਦੀਆਂ ਗੋਲੀਆਂ ਸਣੇ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ। ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਹ ਪੁਲਸ ਪਾਰਟੀ ਸਣੇ ਸੰਘਰਕੋਟ ਦੇ ਨਜ਼ਦੀਕ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਜਦੋਂ ਸੂਏ ਦੇ ਸਾਹਮਣੇ ਪੁੱਜੇ ਤਾਂ ਉਨ੍ਹਾਂ ਇਕ ਵਿਅਕਤੀ ਨੂੰ ਸ਼ੱਕ ਦੀ ਬਨਾ 'ਤੇ ਰੋਕ ਕੇ ਉਸਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਸਦੇ ਕੋਲੋਂ 170 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ। ਦੋਸ਼ੀ ਨੇ ਪੁੱਛਗਿੱਛ ਦੇ ਦੌਰਾਨ ਆਪਣੀ ਪਹਿਚਾਣ ਹਰਜੀਤ ਸਿੰਘ ਉਰਫ ਜੀਤਾ ਪੁੱਤਰ ਕੁੰਦਨ ਸਿੰਘ ਵਾਸੀ ਕੰਗ ਦੇ ਤੌਰ 'ਤੇ ਦੱਸੀ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


Related News