40 ਕਿਲੋ ਭੁੱਕੀ ਸਮੇਤ 2 ਕਾਬੂ

Friday, May 18, 2018 - 01:55 AM (IST)

40 ਕਿਲੋ ਭੁੱਕੀ ਸਮੇਤ 2 ਕਾਬੂ

ਬਨੂੜ, (ਗੁਰਪਾਲ)- ਥਾਣਾ ਮੁਖੀ ਸੁਖਦੀਪ ਸਿੰਘ ਦੀ ਅਗਵਾਈ ਹੇਠ ਬਨੂੜ ਪੁਲਸ ਨੇ 2 ਵਿਅਕਤੀਆਂ ਨੂੰ 40 ਕਿਲੋ ਭੁੱਕੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਖਦੀਪ ਸਿੰਘ ਨੇ ਦੱਸਿਆ ਕਿ ਨਸ਼ਾ ਸਮੱਗਲਰਾਂ ਤੇ ਭੈੜੇ ਅਨਸਰਾਂ ਦੀ ਭਾਲ ਲਈ ਏ. ਐੈੱਸ. ਆਈ. ਮੋਹਨ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਬਨੂੜ ਤੋਂ ਤੇਪਲਾ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਪੈਂਦੇ ਧਰਮਗੜ੍ਹ ਟੀ-ਪੁਆਇੰਟ 'ਤੇ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਲਾਲੜੂ ਵੱਲੋਂ ਆ ਰਹੇ ਇਕ ਸ਼ੱਕੀ ਕੰਟੇਨਰ ਨੂੰ ਰੋਕ ਕੇ ਕੈਬਿਨ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 20-20 ਕਿਲੋ ਦੇ 2 ਥੈਲੇ (40 ਕਿਲੋ) ਭੁੱਕੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕੰਟੇਨਰ ਚਾਲਕ ਤੇ ਕੰਡਕਟਰ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਖਿਲਾਫ ਐੈੱਨ. ਡੀ. ਪੀ. ਐੈੱਸ. ਐਕਟ ਅਧੀਨ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 
ਥਾਣਾ ਮੁਖੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਅਧੀਨ ਇਲਾਕੇ ਵਿਚ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। 


Related News