2 ਕਿਲੋ ਗਾਂਜੇ ਸਮੇਤ ਗ੍ਰਿਫਤਾਰ

06/02/2018 1:32:56 AM

ਪਟਿਆਲਾ, (ਬਲਜਿੰਦਰ)- ਥਾਣਾ ਕੋਤਵਾਲੀ ਦੀ ਪੁਲਸ ਨੇ ਐੈੱਸ. ਐੈੱਚ. ਓ. ਇੰਸਪੈਕਟਰ ਰਾਹੁਲ ਕੌਸ਼ਲ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 2 ਕਿਲੋ ਗਾਂਜੇ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗਿੰਨੀ ਵਾਸੀ ਰੋੜੀਕੁੱਟ ਮੁਹੱਲਾ ਪਟਿਆਲਾ ਵਜੋਂ ਹੋਈ ਹੈ।
ਪੁਲਸ ਮੁਤਾਬਕ ਏ. ਐੱਸ. ਆਈ. ਅਮਰੀਕ ਸਿੰਘ ਪੁਲਸ ਪਾਰਟੀ ਸਮੇਤ ਸਨੌਰੀ ਅੱਡਾ ਵਿਖੇ ਮੌਜੂਦ ਸਨ। ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਤੋਂ 2 ਕਿਲੋ ਗਾਂਜਾ ਬਰਾਮਦ ਕੀਤਾ ਗਿਆ। ਉਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 


Related News