ਨਸ਼ੇ ਵਾਲੇ 245 ਕੈਪਸੂਲਾਂ ਸਮੇਤ 3 ਗ੍ਰਿਫਤਾਰ

Wednesday, May 23, 2018 - 05:29 AM (IST)

ਨਸ਼ੇ ਵਾਲੇ 245 ਕੈਪਸੂਲਾਂ ਸਮੇਤ 3 ਗ੍ਰਿਫਤਾਰ

ਕਪੂਰਥਲਾ, (ਭੂਸ਼ਣ)- ਥਾਣਾ ਕੋਤਵਾਲੀ (ਕਪੂਰਥਲਾ) ਦੀ ਪੁਲਸ ਨੇ ਵੱਡੀ ਮਾਤਰਾ 'ਚ ਨਸ਼ੇ ਵਾਲੇ ਕੈਪਸੂਲਾਂ ਦੀ ਖੇਪ ਨਾਲ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਹਰਗੁਰਦੇਵ ਸਿੰਘ ਨੇ ਪੁਲਸ ਟੀਮ ਨਾਲ ਸੁਭਾਨਪੁਰ ਮਾਰਗ 'ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਪੁਲਸ ਟੀਮ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ । ਪੁੱਛਗਿੱਛ ਦੇ ਦੌਰਾਨ ਉਸ ਨੇ ਆਪਣਾ ਨਾਂ ਜਸਵਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਨਿਵਾਸੀ ਪਿੰਡ ਬੂਟਾ ਦੱਸਿਆ, ਤਲਾਸ਼ੀ ਦੌਰਾਨ ਉਸ ਤੋਂ 105 ਨਸ਼ੇ ਵਾਲੇ ਕੈਪਸੂਲ ਬਰਾਮਦ ਹੋਏ। ਇਕ ਹੋਰ ਮਾਮਲੇ 'ਚ ਸਥਾਨਕ ਪੁਲਸ ਨੇ ਮਨਪ੍ਰੀਤ ਸਿੰਘ ਪੁੱਤਰ ਸਾਹਿਬ ਸਿੰਘ ਨਿਵਾਸੀ ਹਰਦਿਆਲ ਨਗਰ ਜਲੰਧਰ ਨੂੰ 75 ਨਸ਼ੇ ਵਾਲੇ ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਹੈ। 
ਇਸੇ ਤਰ੍ਹਾਂ ਕੋਤਵਾਲੀ ਪੁਲਸ ਨੇ ਸੁਭਾਨਪੁਰ ਮਾਰਗ 'ਤੇ ਨਾਕਾਬੰਦੀ ਦੇ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਜਿਸ ਨੇ ਰਾਤ ਦੇ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਕਤ ਵਿਅਕਤੀ ਨੂੰ ਪੁਲਸ ਟੀਮ ਨੇ ਘੇਰਾਬੰਦੀ ਕਰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਕੁਲਜੀਤ ਸਿੰਘ ਪਿੰਡ ਪਹਾੜੀਪੁਰ ਦੱਸਿਆ, ਦੀ ਤਲਾਸ਼ੀ ਦੌਰਾਨ ਉਸ ਕੋਲੋਂ 65 ਨਸ਼ੇ ਵਾਲੇ ਕੈਪਸੂਲ ਬਰਾਮਦ ਹੋਏ। ਪੁਲਸ ਨੇ ਤਿੰਨਾਂ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।  


Related News