ਪੈਸੇ  ਦੁੱਗਣੇ ਕਰਨ ਦਾ ਝਾਂਸਾ ਦੇ ਕੇ ਕੀਤੀ 36 ਹਜ਼ਾਰ ਦੀ ਠੱਗੀ

Sunday, May 20, 2018 - 05:24 AM (IST)

ਪੈਸੇ  ਦੁੱਗਣੇ ਕਰਨ ਦਾ ਝਾਂਸਾ ਦੇ ਕੇ ਕੀਤੀ 36 ਹਜ਼ਾਰ ਦੀ ਠੱਗੀ

ਫਿਰੋਜ਼ਪੁਰ/ਤਲਵੰਡੀ ਭਾਈ,   (ਕੁਮਾਰ, ਮਲਹੋਤਰਾ, ਗੁਲਾਟੀ)–  ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਠੱਗੀ ਕਰਨ ਦੇ ਦੋਸ਼ ਵਿਚ ਥਾਣਾ ਕੁਲਗਡ਼੍ਹੀ ਦੀ ਪੁਲਸ ਨੇ ਇਕ ਵਿਅਕਤੀ ਖਿਲਾਫ ਧੋਖਾਦੇਹੀ ਦੇ ਜੁਰਮਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ।
 ਇਸ  ਸਬੰਧੀ ਜਾਣਕਾਰੀ ਦਿੰਦਿਅਾਂ ਏ. ਐੱਸ. ਆਈ. ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਪਿਆਰਾ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਸਾਈਆਂ ਵਾਲਾ ਨੇ ਦੋਸ਼ ਲਾਇਆ ਕਿ ਓਮ ਪ੍ਰਕਾਸ਼ ਨੇ ਕਥਿਤ ਰੂਪ ਵਿਚ ਉਸ ਨੂੰ ਰੁਪਏ ਦੁੱਗਣੇ ਕਰਨ ਦਾ ਝਾਂਸਾ ਦੇ ਕੇ 36 ਹਜ਼ਾਰ ਰੁਪਏ ਲਏ ਸਨ ਪਰ ਨਾ ਤਾਂ ਪੈਸੇ ਦੁੱਗਣੇ ਕੀਤੇ ਹਨ ਤੇ ਨਾ ਹੀ ਵਾਪਸ ਕੀਤੇ ਹਨ ।  ਇਸ  ਤਰ੍ਹਾਂ ਉਸ ਨਾਲ ਠੱਗੀ  ਕੀਤੀ ਹੈ।  ਉਨ੍ਹਾਂ ਦੱਸਿਆ ਕਿ ਨਾਮਜ਼ਦ ਵਿਅਕਤੀ ਖਿਲਾਫ ਪੁਲਸ ਵੱਲੋਂ ਕਾਰਵਾਈ ਜਾਰੀ ਹੈ।
 


Related News