ਸੜਕ ਹਾਦਸੇ ਦੌਰਾਨ ਛੋਟਾ ਹਾਥੀ ਚਾਲਕ ਦੀ ਮੌਤ
Sunday, Jun 03, 2018 - 02:27 AM (IST)

ਤਲਵੰਡੀ ਸਾਬੋ(ਮੁਨੀਸ਼)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਨੇੜੇ ਇਕ ਸੜਕ ਹਾਦਸੇ ਦੌਰਾਨ ਛੋਟੇ ਹਾਥੀ ਚਾਲਕ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਗੁਰਮੇਲ ਸਿੰਘ ਪੁੱਤਰ ਨਿਹਾਲ ਸਿੰਘ ਵਾਸੀ ਬੁਢਲਾਡਾ ਜ਼ਿਲਾ ਮਾਨਸਾ ਛੋਟੇ ਹਾਥੀ 'ਤੇ ਕੂਲਰਾਂ ਦੀ ਦੁਕਾਨ 'ਤੇ ਕੂਲਰ ਛੱਡਣ ਦਾ ਕੰਮ ਕਰਦਾ ਸੀ ਅੱਜ ਬਠਿੰਡਾ ਵਿਖੇ ਕੂਲਰ ਛੱਡ ਕੇ ਜਦੋਂ ਤਲਵੰਡੀ ਸਾਬੋ 'ਚੋਂ ਦੀ ਬੁਢਲਾਡਾ ਜਾ ਰਿਹਾ ਸੀ ਤਾਂ ਪਿੰਡ ਭਾਗੀਵਾਂਦਰ ਲੰਘਦੇ ਅੱਗੇ ਆਵਾਰਾ ਪਸ਼ੂ ਆਉਣ ਨਾਲ ਛੋਟਾ ਹਾਥੀ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਅ ਗਿਆ, ਜਿਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ। ਪਤਾ ਲੱਗਦੇ ਹੀ ਸਹਾਰਾ ਕਲੱਬ ਦੀ ਐਂਬੂਲੈਂਸ ਰਾਹੀਂ ਜ਼ਖਮੀ ਨੂੰ ਜਦੋਂ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ 'ਚ ਲਿਆਂਦਾ ਗਿਆ ਤਾਂ ਉਸ ਨੂੰ ਡਾਕਟਰ ਨੇ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਤਲਵੰਡੀ ਸਾਬੋ ਪੁਲਸ ਨੇ ਹੌਲਦਾਰ ਸੁਰਜੀਤ ਸਿੰਘ ਨੇ ਕਾਰਵਾਈ ਕਰ ਕੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।