ਪ੍ਰਸ਼ਾਸਨ ਬੇਸਹਾਰਾ ਪਸ਼ੂਆਂ ਅਤੇ ਕੁੱਤਿਆਂ ਲਈ ਠੋਸ ਕਦਮ ਚੁੱਕੇ : ਮੁਰਾਦਪੁਰ

05/22/2018 6:15:47 AM

ਤਰਨਤਾਰਨ,   (ਵਾਲੀਆ)-  ਸ਼ਹਿਰ ਅੰਦਰ ਬੇਸਹਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਗਿਣਤੀ 'ਚ ਵਾਧਾ ਹੋਣ ਕਰਕੇ ਨਿਤ ਆਏ ਦਿਨ ਕੋਈ ਨਾ ਕੋਈ ਘਟਨਾ ਵਾਪਰਦੀ ਰਹਿੰਦੀ ਹੈ ਪਰ ਪ੍ਰਸ਼ਾਸਨ ਖਾਮੋਸ਼ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜ ਸੇਵੀ ਚਰਨ ਸਿੰਘ ਮੁਰਾਦਪੁਰ ਨੇ 'ਜਗਬਾਣੀ' ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰੇਕ ਗਲੀ, ਮੁਹੱਲੇ, ਬਾਜ਼ਾਰਾਂ 'ਚ ਬੇਸਹਾਰਾ ਪਸ਼ੂ ਅਤੇ ਕੁੱਤਿਆਂ ਦੀ ਗਿਣਤੀ 'ਚ ਦਿਨ ਪ੍ਰਤੀ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਬੇਸਹਾਰਾ ਪਸ਼ੂਆਂ ਦੀ ਗਿਣਤੀ ਵਧੇਰੇ ਹੋਣ ਕਰਕੇ ਆਏ ਦਿਨ ਹੀ ਐਕਸੀਡੈਂਟ ਵੀ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ 'ਚ ਗਊਸ਼ਾਲਾ ਦੀ ਵੀ ਭਾਰੀ ਘਾਟ ਹੋਣ ਕਰਕੇ ਬੇਸਹਾਰਾ ਪਸ਼ੂ ਸੜਕਾਂ 'ਤੇ ਤੁਰੇ ਫਿਰਦੇ ਹਨ, ਜਿਸ ਨਾਲ ਕਈ ਵਾਰ  ਪਸ਼ੂ ਵੀ ਵਾਹਨਾਂ ਦੀ ਲਪੇਟ 'ਚ ਆ ਕੇ ਜ਼ਖਮੀ ਹੋ ਜਾਂਦੇ ਹਨ। ਮੁਰਾਦਪੁਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬੇਸਹਾਰਾ ਪਸ਼ੂਆਂ ਤੇ ਕੁੱਤਿਆਂ ਦੀ ਗਿਣਤੀ ਨੂੰ ਘਟਾਉਣ ਲਈ ਠੋਸ ਉਪਰਾਲੇ ਕੀਤੇ ਜਾਣ। ਬੇਸਹਾਰਾ ਪਸ਼ੂਆਂ ਲਈ ਗਊਸ਼ਾਲਾ ਖੋਲ੍ਹਣ ਦਾ ਇੰਤਜ਼ਾਮ ਕੀਤਾ ਜਾਵੇ।


Related News