ਆਂਗਣਵਾੜੀ ਵਰਕਰਾਂ ਨੇ ਸੀ. ਡੀ. ਪੀ. ਓ. ਦਫਤਰ ਅੱਗੇ ਲਾਇਆ ਧਰਨਾ
Sunday, May 20, 2018 - 02:11 AM (IST)

ਡੇਰਾ ਬਾਬਾ ਨਾਨਕ, (ਕੰਵਲਜੀਤ)- ਪਿਛਲੇ ਅੱਠ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਰ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵੱਲੋਂ ਸੀ. ਡੀ. ਪੀ. ਓ. ਦਫਤਰ ਅੱਗੇ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਗਈ।
ਯੂਨੀਅਨ ਦੀ ਜ਼ਿਲਾ ਪ੍ਰਧਾਨ ਵਰਿੰਦਰ ਕੌਰ ਖੰਨਾ ਅਤੇ ਬਲਾਕ ਪ੍ਰਧਾਨ ਅੰਮ੍ਰਿਤਪਾਲ ਕੌਰ ਪੱਖੋਕੇ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਐਡਵਾਈਜ਼ਰੀ ਬੋਰਡ ਵੱਲੋਂ ਤਨਖਾਹਾਂ ਨਾ ਦੇਣ ਕਰ ਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਕਰ ਕੇ ਸਾਨੂੰ ਅੱਜ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਪਿਛਲੇ 8 ਮਹੀਨਿਆਂ ਦੀਆਂ ਤਨਖਾਹਾਂ, ਵਰਦੀਆਂ ਤੇ ਹੋਰ ਫੰਡ ਜਾਰੀ ਨਹੀਂ ਕੀਤੇ ਜਾਂਦੇ, ਓਨਾ ਚਿਰ ਧਰਨਾ ਜਾਰੀ ਰਹੇਗਾ।
ਇਸ ਮੌਕੇ ਬਲਾਕ ਮੀਤ ਪ੍ਰਧਾਨ ਪਲਵਿੰਦਰ ਕੌਰ, ਪਰਮਜੀਤ ਕੌਰ, ਸੁਖਵਿੰਦਰ ਕੌਰ, ਜਤਿੰਦਰ ਕੌਰ, ਬਲਵਿੰਦਰ ਕੌਰ, ਜਸਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ ਆਦਿ ਆਂਗਣਵਾੜੀ ਵਰਕਰ ਅਤੇ ਹੈਪਲਰ ਹਾਜ਼ਰ ਸਨ।