ਅਨਿਲ ਜੋਸ਼ੀ ਨੇ ਕੇਂਦਰੀ ਮੰਤਰੀ ਗਡਕਰੀ ਨਾਲ ਕੀਤੀ ਮੁਲਾਕਾਤ

Wednesday, May 23, 2018 - 05:11 AM (IST)

ਅਨਿਲ ਜੋਸ਼ੀ ਨੇ ਕੇਂਦਰੀ ਮੰਤਰੀ ਗਡਕਰੀ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ,   (ਵੜੈਚ)-  ਗੁਰੂ ਨਗਰੀ ਸਮੇਤ ਪੰਜਾਬ ਦੇ ਪ੍ਰਾਜੈਕਟਾਂ ਨੂੰ ਲੈ ਕੇ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਅਨਿਲ ਜੋਸ਼ੀ ਨੇ ਕੇਂਦਰੀ ਸੜਕ ਅਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ।
ਦਿੱਲੀ ਵਿਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨ ਉਪਰੰਤ ਅਨਿਲ ਜੋਸ਼ੀ ਨੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ਦੇ ਜ਼ਿਲਿਆਂ ਵਿਚ ਸ਼ੁਰੂ ਕੀਤੇ ਪ੍ਰਾਜੈਕਟਾਂ 'ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਸਫਲ ਉਦਮਾ ਸਦਕਾ ਪੰਜਾਬ ਦੇ ਪ੍ਰਾਜੈਕਟਾਂ ਨੂੰ ਪੂਰਾ ਕਰਦਿਆਂ ਪੰਜਾਬ ਵਾਸੀਆਂ ਨੂੰ ਸਹੂਲਤਾਂ ਦੇਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।


Related News