ਆਵਾਰਾ ਪਸ਼ੂ ਨੇ ਮੋਟਰਸਾਈਕਲ ਸਵਾਰ ''ਤੇ ਕੀਤਾ ਹਮਲਾ, ਹੋਈ ਮੌਤ

Sunday, May 20, 2018 - 12:11 AM (IST)

ਆਵਾਰਾ ਪਸ਼ੂ ਨੇ ਮੋਟਰਸਾਈਕਲ ਸਵਾਰ ''ਤੇ ਕੀਤਾ ਹਮਲਾ, ਹੋਈ ਮੌਤ

ਕੁਰਾਲੀ,(ਬਠਲਾ)— ਪਿੰਡ ਪਡਿਆਲਾ ਨੇੜਲੇ ਰਾਸ਼ਟਰੀ ਮਾਰਗ 'ਤੇ ਇਕ ਆਵਾਰਾ ਪਸ਼ੂ ਨੇ ਮੋਟਰਸਾਈਕਲ ਸਵਾਰ ਨੌਜਵਾਨ 'ਤੇ ਅਚਾਨਕ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ, ਜਦਕਿ ਉਸ ਦਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। 
ਜਾਣਕਾਰੀ ਮੁਤਾਬਕ ਕੁਰਾਲੀ-ਖਰੜ ਮਾਰਗ 'ਤੇ ਸਥਿਤ ਪਿੰਡ ਪਡਿਆਲਾ ਦੀ ਪ੍ਰਭ ਆਸਰਾ ਸੰਸਥਾ ਨੇੜੇ ਹਾਦਸਾ ਉਸ ਸਮੇਂ ਹੋਇਆ, ਜਦੋਂ ਇਕ ਆਵਾਰਾ ਪਸ਼ੂ ਨੇ ਸੜਕ 'ਤੇ ਜਾ ਰਹੇ ਮੋਟਰਸਾਈਕਲ ਸਵਾਰ 'ਤੇ ਹਮਲਾ ਕਰ ਦਿੱਤਾ। ਕੁਰਾਲੀ ਵਲੋਂ ਆ ਰਹੇ ਮੋਟਰਸਾਈਕਲ ਦੇ ਹਾਦਸਾਗ੍ਰਸਤ ਹੋਣ ਕਾਰਨ ਮੋਟਰਸਾਈਕਲ ਸਵਾਰ ਹਰਜੀਤ ਸਿੰਘ ਤੇ ਅਮਰਿੰਦਰ ਸਿੰਘ ਵਾਸੀ ਠੌਨਾ ਜ਼ਿਲਾ ਰੋਪੜ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਦੋਵਾਂ ਨੂੰ ਚੰਡੀਗੜ੍ਹ ਪੀ. ਜੀ. ਆਈ. ਰੈਫਰ ਕਰ ਦਿੱਤਾ। ਜਿਥੇ ਹਰਜੀਤ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।


Related News