ਅਕਾਲੀ ਦਲ ਦਾ ਸਾਬਕਾ ਸਰਪੰਚ ਹੈਰੋਇਨ ਸਮੇਤ ਗ੍ਰਿਫਤਾਰ
Sunday, May 20, 2018 - 01:53 AM (IST)

ਗੁਰਦਾਸਪੁਰ, (ਵਿਨੋਦ)- ਸੀ. ਆਈ. ਏ. ਸਟਾਫ ਨੇ ਅਕਾਲੀ ਦਲ ਦੇ ਸਾਬਕਾ ਸਰਪੰਚ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੀ. ਆਈ. ਏ. ਸਟਾਫ ਗੁਰਦਾਸਪੁਰ ਦੇ ਇੰਚਾਰਜ ਬਲਦੇਵ ਰਾਜ ਸ਼ਰਮਾ ਨੇ ਦੱਸਿਆ ਕਿ ਸਹਾਇਕ ਸਬ-ਇੰਸਪੈਕਟਰ ਪ੍ਰਦੀਪ ਕੁਮਾਰ ਨੇ ਪੁਲਸ ਪਾਰਟੀ ਨਾਲ ਹੱਲਾ ਚਾਹੀਆ ਮੋੜ 'ਤੇ ਨਾਕਾ ਲਾਇਆ ਹੋਇਆ ਸੀ ਕਿ ਇਕ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਪੁੱਛਗਿੱਛ ਕੀਤੀ ਗਈ ਤਾਂ ਉਸਨੇ ਆਪਣੀ ਪਛਾਣ ਸਾਬਕਾ ਸਰਪੰਚ ਪਿੰਡ ਰੱਤੋਵਾਲ ਸੁਭਾਸ਼ ਸਿੰਘ ਪੁੱਤਰ ਬਚਨ ਸਿੰਘ ਵਜੋਂ ਦੱਸੀ। ਤਲਾਸ਼ੀ ਲੈਣ 'ਤੇ ਉਸ ਤੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ।
ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਉਸਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ। ਪੁੱਛਗਿੱਛ ਵਿਚ ਮੁਲਜ਼ਮ ਨੇ ਸਵੀਕਾਰ ਕੀਤਾ ਕਿ ਉਹ ਕਾਫੀ ਸਮਾਂ ਪਹਿਲਾਂ ਟਾਂਡਾ ਕੇਸ ਅਤੇ 25-24-59 ਹਥਿਆਰ ਐਕਟ ਅਧੀਨ ਗ੍ਰਿਫ਼ਤਾਰ ਹੋਇਆ ਸੀ ਅਤੇ ਅਦਾਲਤ ਤੋਂ ਬਰੀ ਹੋ ਚੁੱਕਾ ਹੈ।