ਨਾਜਾਇਜ਼ ਸ਼ਰਾਬ ਕੱਢਣ ਤੇ ਵੇਚਣ ਦੇ ਦੋਸ਼ ''ਚ ਗ੍ਰਿਫ਼ਤਾਰ
Monday, May 21, 2018 - 01:55 AM (IST)

ਪਟਿਆਲਾ, (ਬਲਜਿੰਦਰ)- ਥਾਣਾ ਸਦਰ ਦੀ ਪੁਲਸ ਨੇ ਐੈੱਸ. ਐੈੱਚ. ਓ. ਇੰਸ. ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਨਾਜਾਇਜ਼ ਸ਼ਰਾਬ ਕੱਢਣ ਤੇ ਵੇਚਣ ਦੇ ਦੋਸ਼ ਵਿਚ ਲਖਵਿੰਦਰ ਸਿੰਘ ਵਾਸੀ ਰਸੂਲਪੁਰ ਜੋੜਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਨੁਸਾਰ ਹੌਲਦਾਰ ਦੀਪ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਦੌਣ ਕਲਾਂ ਵਿਖੇ ਮੌਜੂਦ ਸਨ। ਸੂਚਨਾ ਮਿਲੀ ਉਕਤ ਵਿਅਕਤੀ ਵੱਡੀ ਨਦੀ ਦੇ ਕੰਢੇ 'ਤੇ ਨਾਜਾਇਜ਼ ਸ਼ਰਾਬ ਕੱਢਣ ਤੇ ਵੇਚਣ ਦਾ ਧੰਦਾ ਕਰਦਾ ਹੈ, ਜਿਸ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਕੇ ਉਸ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।