ਪੁਰਾਣੀ ਰੰਜਿਸ਼ ਕਾਰਨ ਰਸਤਾ ਰੋਕ ਕੇ ਜਾਨਲੇਵਾ ਹਮਲਾ

Monday, May 14, 2018 - 09:54 AM (IST)

ਪੁਰਾਣੀ ਰੰਜਿਸ਼ ਕਾਰਨ ਰਸਤਾ ਰੋਕ ਕੇ ਜਾਨਲੇਵਾ ਹਮਲਾ

ਅੰਮ੍ਰਿਤਸਰ (ਅਰੁਣ)—ਪੁਰਾਣੀ ਰੰਜਿਸ਼ ਕਰ ਕੇ ਇਕ ਵਿਅਕਤੀ ਦਾ ਰਸਤਾ ਰੋਕ ਕੇ ਜਾਨਲੇਵਾ ਹਮਲਾ ਕਰਨ ਵਾਲੇ ਕਾਰ ਸਵਾਰ 5 ਹਮਲਾਵਰਾਂ ਖਿਲਾਫ ਥਾਣਾ ਘਰਿੰਡਾ ਦੀ ਪੁਲਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿਚ ਰਣੀਕੇ ਦੇ ਵਾਸੀ ਅਮਨਦੀਪ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਆਪਣੇ ਘਰ ਦੇ ਸਾਹਮਣੇ ਪੇਸ਼ਾਬ ਕਰਨ ਤੋਂ ਰੋਕਣ ਦੀ ਰੰਜਿਸ਼ ਕਾਰਨ ਉਸ ਉਪਰ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕਰਨ ਮਗਰੋਂ, ਉਸ ਦਾ ਪਰਨਾ ਗਲੇ ਵਿਚ ਪਾ ਕੇ ਘਸੀਟਣ ਅਤੇ ਧੱਕੇ ਨਾਲ ਕਾਰ ਵਿਚ ਸੁੱਟਣ ਦੀ ਕੋਸ਼ਿਸ਼ ਕਰਨ ਵਾਲੇ ਗੁਰਸ਼ਰਨ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਸ਼ਹੂਰਾ, ਹਰਪ੍ਰੀਤ ਸਿੰਘ ਪੁੱਤਰ ਅੰਗਰੇਜ਼ ਸਿੰਘ, ਸਿਕੰਦਰ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਰਣੀਕੇ, ਰਜਿੰਦਰ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਧਨੋਆ ਅਤੇ ਇੰਦਰਜੀਤ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਅਟਾਰੀ ਦੀ ਗ੍ਰਿਫਤਾਰੀ ਲਈ ਪੁਲਸ ਛਾਪਾਮਾਰੀ ਕਰ ਰਹੀ ਹੈ। ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਤਲਵੰਡੀ ਡੋਗਰਾਂ ਵਾਸੀ ਅਸ਼ੋਕ ਕੁਮਾਰ ਦੀ ਸ਼ਿਕਾਇਤ 'ਤੇ ਪੁਰਾਣੀ ਰੰਜਿਸ਼ ਕਾਰਨ ਉਸ ਨਾਲ ਕੁੱਟ-ਮਾਰ ਕਰ ਕੇ ਦੌੜੇ ਮੁਲਜ਼ਮ ਹਰਵਿੰਦਰ ਸਿੰਘ ਪੁੱਤਰ ਨਰਿੰਦਰ ਸਿੰਘ, ਕੁਲਵਿੰਦਰ ਸਿੰਘ ਪੁੱਤਰ ਜਗੀਰ ਸਿੰਘ, ਹਰਦੀਪ ਸਿੰਘ ਪੁੱਤਰ ਜਗੀਰ ਸਿੰਘ, ਸ਼ਮਸ਼ੇਰ ਸਿੰਘ ਪੁੱਤਰ ਕੁਲਦੀਪ ਸਿੰਘ, ਜਸਪਾਲ ਸਿੰਘ ਪੁੱਤਰ ਨਿਰੰਜਣ ਸਿੰਘ, ਗੁਰਚਰਨ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਤਲਵੰਡੀ ਡੋਗਰਾਂ ਦੇ ਖਿਲਾਫ ਕਾਰਵਾਈ ਕਰਦਿਆਂ ਥਾਣਾ ਜੰਡਿਆਲਾ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ।


Related News