ਪਟਾਕੇ ਮਾਰਨ ਵਾਲੇ ਬੁਲੇਟ ਮੋਟਰਸਾਈਕਲ ਕੀਤੇ ਬਾਊਂਡ

05/26/2018 2:47:25 AM

ਬਟਾਲਾ, (ਬੇਰੀ)- ਅੱਜ ਐੱਸ. ਐੱਸ. ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਦੇ ਨਿਰਦੇਸ਼ਾਂ ਮੁਤਾਬਕ ਰੈਪਿਡ ਰੂਰਲ ਰਿਸਪਾਂਸ ਟੀਮ ਦੇ ਅਧਿਕਾਰੀਆਂ ਇੰਸਪੈਕਟਰ ਗੁਰਦੀਪ ਸਿੰਘ, ਪੀ. ਸੀ. ਆਰ. ਇੰਚਾਰਜ ਗੁਰਮੀਤ ਸਿੰਘ ਨੇ ਸਾਂਝੇ ਤੌਰ 'ਤੇ ਰਾਮਤੀਰਥ ਰੋਡ 'ਤੇ ਨਾਕਾਬੰਦੀ ਕੀਤੀ ਅਤੇ ਪਟਾਕੇ ਮਾਰਨ ਵਾਲੇ ਬੁਲੇਟ ਮੋਟਰਸਾਈਕਲਾਂ ਨੂੰ ਬਾਊਂਡ ਕਰ ਕੇ ਚਾਲਕਾਂ ਦੇ ਚਲਾਨ ਕੱਟੇ। ਇਸ ਦੌਰਾਨ ਗੱਲਬਾਤ ਕਰਦਿਆਂ ਇੰਸਪੈਕਟਰ ਗੁਰਦੀਪ ਸਿੰਘ ਤੇ ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ਹਿਰ 'ਚ ਆਵਾਜ਼ ਪ੍ਰਦੂਸ਼ਣ ਕਰਨ ਵਾਲੇ ਪ੍ਰੈਸ਼ਰ ਹਾਰਨ ਵਾਹਨਾਂ ਤੇ ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਮਾਰਨ ਵਾਲੇ ਨੌਜਵਾਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਲਈ ਪੁਲਸ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ।


Related News