ਸਿੱਧੂ ਦੇ ਬਰੀ ਹੋਣ ''ਤੇ ਕੈਪਟਨ ਨੇ ਟਵੀਟ ਕਰਕੇ ਜ਼ਾਹਰ ਕੀਤੀ ਖੁਸ਼ੀ

05/15/2018 3:22:02 PM

ਚੰਡੀਗੜ੍ਹ : 30 ਸਾਲ ਪੁਰਾਣੇ ਰੋਡ ਰੇਜ ਕੇਸ 'ਚ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਆਪਣੀ ਖੁਸ਼ੀ ਜ਼ਾਹਰ ਕੀਤੀ ਹੈ। ਕੈਪਟਨ ਨੇ ਟਵੀਟ ਕੀਤਾ ਹੈ ਕਿ ਉਹ ਸੁਪਰੀਮ ਕੋਰਟ ਦੇ ਫੈਸਲੇ ਦਾ ਸੁਆਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਦੇ ਇਸ ਕੇਸ 'ਚੋਂ ਬਰੀ ਹੋਣ 'ਤੇ ਇਹ ਗੱਲ ਸਿੱਧ ਹੋ ਗਈ ਹੈ ਕਿ ਨਿਆਂ ਜਿੱਤ ਗਿਆ ਹੈ। ਕੈਪਟਨ ਨੇ ਕਿਹਾ ਕਿ ਉਹ ਹਮੇਸ਼ਾ ਕਹਿੰਦੇ ਸਨ ਕਿ ਸਿੱਧੂ ਨੇ ਕੁਝ ਵੀ ਗਲਤ ਨਹੀਂ ਕੀਤਾ ਸੀ ਅਤੇ ਅਦਾਲਤ ਨੇ ਵੀ ਇਸ ਗੱਲ ਨੂੰ ਸਵੀਕਾਰ ਕੀਤਾ। ਦੂਜੇ ਪਾਸੇ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ ਨਿਆਂਪਾਲਿਕਾ 'ਤੇ ਆਪਣਾ ਭਰੋਸਾ ਜ਼ਾਹਰ ਕਰਦਿਆਂ ਕਿਹਾ ਕਿ ਸਿੱਧੂ ਨੇ ਕੋਈ ਗਲਤ ਕੰਮ ਨਹੀਂ ਕੀਤਾ, ਇਸੇ ਲਈ ਅਦਾਲਤ ਨੇ ਉਨ੍ਹਾਂ ਨੂੰ ਅੱਜ ਬਰੀ ਕੀਤਾ ਹੈ।