ਅੱਜ ਬਿਆਸ ਦਰਿਆ ਦਾ ਦੌਰਾ ਕਰਨਗੇ ਮੁੱਖ ਮੰਤਰੀ

Saturday, May 26, 2018 - 07:35 AM (IST)

ਤਰਨਤਾਰਨ (ਰਮਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਮਈ ਨੂੰ ਦਰਿਆ ਬਿਆਸ ਦਾ ਦੌਰਾ ਕਰਨਗੇ। ਇਹ ਦੌਰਾ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਗਿਆ ਹੈ। ਹਾਲਾਂਕਿ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਜ਼ਿਲੇ ਦੇ ਸਿਵਲ ਤੇ ਪੁਲਸ ਪ੍ਰਸ਼ਾਸਨ ਨੇ ਰਾਤ ਨੂੰ ਅਧਿਕਾਰੀਆਂ ਦੀ ਬੈਠਕ ਕਰਦੇ ਹੋਏ ਸੁਰੱਖਿਆ ਵਿਵਸਥਾ ਦੀ ਰੂਪ-ਰੇਖਾ ਤਿਆਰ ਕੀਤੀ। ਡੀ. ਸੀ. ਪ੍ਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਮੁੱਖ ਮੰਤਰੀ  ਉਸ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣਗੇ, ਜਿਥੇ ਬੀਤੇ ਕੁਝ ਦਿਨ ਪਹਿਲਾਂ ਜ਼ਹਿਰੀਲੇ ਪਾਣੀ ਨਾਲ ਵੱਡੀ ਗਿਣਤੀ 'ਚ ਮੱਛੀਆਂ ਮਰ ਗਈਆਂ ਸਨ।


Related News