ਕੈਰੀਅਰ ਗਾਈਡੈਂਸ ਪ੍ਰੋਗਰਾਮ ਤਹਿਤ ਯੁਵਕ ਮੇਲਾ ਕਰਵਾਇਆ

05/13/2018 3:10:46 PM

ਵੈਰੋਵਾਲ (ਗਿੱਲ) : ਨੇੜਲੇ ਪਿੰਡ ਮੱਲਾ ਅਤੇ ਕੁੜੀਵਲਾਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੈਰੀਅਰ ਗਾਈਡੈਂਸ ਪ੍ਰੋਗਰਾਮ ਤਹਿਤ ਯੁਵਕ ਮੇਲਾ ਕਰਵਾਇਆ ਗਿਆ। ਇਸ ਯੁਵਕ ਮੇਲੇ 'ਚ ਵਿਦਿਆਰਥੀਆਂ ਨੇ ਵੱਧ ਚੜ੍ਹ ਕਿ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਦੇ ਸੰਗੀਤ, ਕਵਿਤਾਵਾਂ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ 'ਚ ਗੁਰਪ੍ਰੀਤ ਕੌਰ ਜਮਾਤ 12ਵੀਂ ਨੇ ਸੰਗੀਤਕ ਅਤੇ ਕਵਿਤਾਵਾਂ ਦੀ ਪੇਸ਼ਕਾਰੀ ਦੇ ਮੁਕਾਬਲਿਆਂ 'ਚੋਂ ਪਹਿਲਾਂ ਸਥਾਨ ਹਾਸਲ ਕੀਤਾ ਅਤੇ 10ਵੀਂ ਜਮਾਤ ਦੇ ਵਿਦਿਆਰਥੀ ਸ਼ਿਕੰਦਰ ਸਿੰਘ ਨੇ ਭਾਸ਼ਣ ਮੁਕਾਲਿਆਂ 'ਚੋਂ ਪਹਿਲਾਂ ਸਥਾਨ ਹਾਸਲ ਕੀਤਾ। 
ਇਸ ਮੌਕੇ ਸਕੂਲ ਪ੍ਰਿੰਸੀਪਲ ਸੰਜੇ ਕੁਮਾਰ ਸਹਿਗਿਲ ਵਲੋਂ ਬੱਚਿਆਂ ਨੂੰ ਅਜਿਹੇ ਪ੍ਰੋਗਰਾਮਾਂ 'ਚ ਵੱਧ ਚੜ੍ਹ ਕੇ ਹਿੱਸਾ ਲੈਣ, ਪੜ੍ਹਾਈ 'ਚ ਸਖਤ ਮਿਹਨਤ ਕਰਨ ਅਤੇ ਜੀਵਨ 'ਚ ਉੱਚਾ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ, ਹਰਜੀਤ ਸਿੰਘ, ਹਰਪ੍ਰੀਤ ਸਿੰਘ, ਗੁਰਇਕਬਾਲ ਸਿੰਘ, ਰਮਨਦੀਪ ਸਿੰਘ, ਬਲਵਿੰਦਰ ਸਿੰਘ, ਰਣਜੀਤ ਕੌਰ, ਹਰਪ੍ਰੀਤ ਕੌਰ, ਮਹਿੰਦਰ ਸਿੰਘ, ਵਿਜੇ ਕੁਮਾਰ ਆਦਿ ਸਕੂਲ ਸਟਾਫ ਮੌਜੂਦ ਸੀ।


Related News