ਗੁੱਜਰਾਂ ਦੇ ਡੇਰੇ ''ਚੋਂ ਨਕਦੀ ਤੇ ਗਹਿਣੇ ਚੋਰੀ

05/22/2018 11:40:19 PM

ਮੇਹਟੀਆਣਾ, (ਸੰਜੀਵ)- ਬੀਤੀ ਰਾਤ ਚੋਰਾਂ ਵੱਲੋਂ ਗੁੱਜਰਾਂ ਦੇ ਡੇਰੇ 'ਚੋਂ ਨਕਦੀ ਅਤੇ ਗਹਿਣੇ ਚੋਰੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਮੁਹੰਮਦ ਸਦੀਕ ਪੁੱਤਰ ਰਹੀਮ ਬਖਸ਼ ਵਾਸੀ ਪਿੰਡ ਮਹਿਮੋਵਾਲ ਨੇ ਦੱਸਿਆ ਕਿ ਉਨ੍ਹਾਂ ਦਾ ਡੇਰਾ ਪਿੰਡੋਂ ਬਾਹਰ ਹੈ ਅਤੇ ਬੀਤੀ ਰਾਤ ਉਹ ਆਪਣੇ ਪਰਿਵਾਰ ਸਮੇਤ ਡੇਰੇ 'ਚ ਬਣੇ ਕੁੱਲ ਦੇ ਬਾਹਰ ਸੁੱਤਾ ਹੋਇਆ ਸੀ। ਜਦੋਂ ਉਸ ਨੇ ਸਵੇਰੇ ਉੱਠ ਕੇ ਦੇਖਿਆ ਤਾਂ ਅੰਦਰ ਪਏ ਟਰੰਕ ਦਾ ਤਾਲਾ ਤੋੜ ਕੇ ਚੋਰਾਂ ਨੇ 50 ਹਜ਼ਾਰ ਰੁਪਏ, ਇਕ ਸੋਨੇ ਦਾ ਕੋਕਾ ਅਤੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ ਸਨ। ਇਸ ਸਬੰਧੀ ਥਾਣਾ ਮੇਹਟੀਆਣਾ ਦੀ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।