ਮਾਨਸਿਕ ਰੂਪ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ

Sunday, May 20, 2018 - 01:37 AM (IST)

ਮਾਨਸਿਕ ਰੂਪ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ,(ਸੁਸ਼ੀਲ)— ਮੌਲੀ ਕੰਪਲੈਕਸ ਸਥਿਤ ਇਕ ਮਕਾਨ 'ਚ ਮਾਨਸਿਕ ਰੂਪ ਤੋਂ ਪ੍ਰੇਸ਼ਾਨ ਨੌਜਵਾਨ ਨੇ ਸ਼ਨੀਵਾਰ ਸ਼ਾਮ ਨੂੰ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਮੌਲੀ ਕੰਪਲੈਕਸ ਦੇ ਨਿਵਾਸੀ 20 ਸਾਲਾ ਭਗਵਾਨ ਦਾਸ ਦੇ ਰੂਪ 'ਚ ਹੋਈ ਹੈ। ਪੁਲਸ ਨੂੰ ਘਟਨਾ ਸਥਾਨ ਤੋਂ ਕੋਈ ਸੁਸਾਈਡ ਨੋਟ ਨਹੀਂ ਬਰਾਮਦ ਹੋਇਆ ਹੈ। ਮੌਲੀਜਾਗਰਾਂ ਥਾਣਾ ਪੁਲਸ ਮਾਮਲੇ ਦੀ ਛਾਣਬੀਣ ਕਰ ਰਹੀ ਹੈ। 
ਮੌਲੀ ਜਾਗਰਾਂ ਥਾਣਾ ਇੰਚਾਰਜ ਕਪਿਲ ਦੇਵ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਸੂਚਨਾ ਮਿਲੀ ਸੀ ਕਿ ਮੌਲੀ ਕੰਪਲੈਕਸ ਦੇ ਇਕ ਮਕਾਨ 'ਚ 20 ਸਾਲਾ ਲੜਕੇ ਨੇ ਫਾਹਾ ਲੈ ਲਿਆ ਹੈ। ਪੁਲਸ ਨੇ ਦੱਸਿਆ ਕਿ ਘਟਨਾ ਦੇ ਸਮੇਂ ਭਗਵਾਨ ਦਾਸ ਦੇ ਪਰਿਵਾਰ ਵਾਲੇ ਬਾਹਰ ਗਏ ਹੋਏ ਸਨ। ਉਹ ਕਾਫੀ ਦਿਨਾਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ।


Related News