ਵਿਦੇਸ਼ ਭੇਜਣ ਦੇ ਨਾਂ ''ਤੇ ਕੀਤੀ ਠੱਗੀ, ਕੇਸ ਦਰਜ

05/26/2018 1:37:23 AM

ਗੁਰਦਾਸਪੁਰ, (ਵਿਨੋਦ)- ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਕਰਨ ਵਾਲੀ ਇਕ ਔਰਤ ਵਿਰੁੱਧ ਧਾਰੀਵਾਲ ਪੁਲਸ ਨੇ ਕੇਸ ਦਰਜ ਕਰ ਲਿਆ ਹੈ ਪਰ ਦੋਸ਼ੀ ਔਰਤ ਨੂੰ ਅਜੇ ਗ੍ਰਿਫ਼ਤਾਰ ਨਹੀਂ ਕੀਤਾ ਗਿਆ। 
ਜਾਣਕਾਰੀ ਅਨੁਸਾਰ ਰਾਜ ਕੁਮਾਰ ਪੁੱਤਰ ਮਕਬੂਲ ਮਸੀਹ ਨਿਵਾਸੀ ਤਰੀਜਾ ਨਗਰ ਧਾਰੀਵਾਲ ਨੇ 28.12.2017 ਨੂੰ ਜ਼ਿਲਾ ਪੁਲਸ ਮੁਖੀ ਨੂੰ ਸ਼ਿਕਾਇਤ ਦਿੱਤੀ ਸੀ ਕਿ ਕੁਲਦੀਪ ਕੌਰ ਪਤਨੀ ਹਰਮਨ ਸਿੰਘ ਨਿਵਾਸੀ ਬਟਾਲਾ ਨੇ ਉਸ ਦੀ ਪਤਨੀ ਬਿਊਲਾ ਨੂੰ ਸਿੰਗਾਪੁਰ ਭੇਜਣ ਦੇ ਲਈ 1 ਲੱਖ 20 ਹਜ਼ਾਰ ਰੁਪਏ ਲਏ ਸਨ ਪਰ ਨਾ ਤਾਂ ਉਸ ਦੀ ਪਤਨੀ ਨੂੰ ਸਿੰਗਾਪੁਰ ਭੇਜ ਸਕੀ ਅਤੇ ਨਾ ਹੀ ਪੈਸੇ ਵਾਪਸ ਕਰ ਰਹੀ ਹੈ। 
ਇਸ ਮਾਮਲੇ ਦੀ ਜਾਂਚ ਆਰਥਿਕ ਅਪਰਾਧ ਸ਼ਾਖਾ ਗੁਰਦਾਸਪੁਰ ਵੱਲੋਂ ਕੀਤੀ ਗਈ ਅਤੇ ਉਸ ਤੋਂ ਬਾਅਦ ਡੀ. ਐੱਸ. ਪੀ. ਕਲਾਨੌਰ ਨੇ ਵੀ ਜਾਂਚ ਕੀਤੀ। ਇਸ ਜਾਂਚ ਰਿਪੋਰਟ ਦੇ ਆਧਾਰ 'ਤੇ ਦੋਸ਼ੀ ਔਰਤ ਕੁਲਦੀਪ ਕੌਰ ਦੇ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। 


Related News