ਕਾਂਗਰਸੀ ਵਰਕਰ ਗਿਲੇ-ਸ਼ਿਕਵੇ ਭੁਲਾ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ : ਸਿੱਧੂ

05/23/2018 1:43:33 PM

ਅੰਮ੍ਰਿਤਸਰ (ਛੀਨਾ) : ਨਗਰ ਨਿਗਮ ਚੋਣਾਂ ਦੌਰਾਨ ਪਾਰਟੀ ਟਿਕਟ ਨਾ ਮਿਲਣ ਦੇ ਰੋਸ ਵਜੋਂ ਵਾਰਡ ਨੰ.43 ਤੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਲੜਨ ਵਾਲੇ ਸ਼੍ਰੀਮਤੀ ਸੋਨੀਆ ਸੀਰਾ ਦੇ ਪਤੀ ਨਿਰਮਲ ਸਿੰਘ ਨਿੰਮਾ ਨੂੰ ਮੰਗਲਵਾਰ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਗੱਲ ਨਾਲ ਲਾਉਂਦਿਆਂ ਪਾਰਟੀ ਦੀ ਮਜ਼ਬੂਤੀ ਲਈ ਵੱਧ-ਚੜ੍ਹ ਕੇ ਕੰਮ ਕਰਨ ਦਾ ਥਾਪੜਾ ਦਿੱਤਾ। ਇਸ ਮੌਕੇ ਸਿੱਧੂ ਨੇ ਕਿਹਾ ਕਿ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਆਪਸੀ ਗਿਲੇ-ਸ਼ਿਕਵੇ ਭੁਲਾ ਕੇ ਪਾਰਟੀ ਦੀ ਮਜ਼ਬੂਤੀ ਤੇ ਲੋਕ ਹਿੱਤਾਂ ਲਈ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਨਿੰਮਾ ਨੇ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਹੀ ਪਾਰਟੀ ਦੀ ਮਜ਼ਬੂਤੀ ਅਤੇ ਵਾਰਡ ਵਾਸੀਆਂ ਦੀ ਭਲਾਈ ਵਾਸਤੇ ਕੰਮ ਕਰਦੇ ਹੋਏ ਸ. ਸਿੱਧੂ ਦੇ ਹਰ ਹੁਕਮ 'ਤੇ ਫੁੱਲ ਚੜ੍ਹਾਉਣਗੇ। ਇਸ ਸਮੇਂ ਜਸਮੀਤ ਸਿੰਘ ਸੋਢੀ, ਡਾ. ਜਸਪਿੰਦਰ ਸਿੰਘ, ਦਮਨਪ੍ਰੀਤ ਸਿੰਘ ਦਮਨ, ਪ੍ਰਦੀਪ ਕੁਮਾਰ, ਜਗਰੂਪ ਸਿੰਘ ਢਿੱਲੋਂ, ਜਸਕਰਨ ਸਿੰਘ, ਮਹਿਰਬਾਨ ਸਿੰਘ, ਕਰਨਦੀਪ ਸਿੰਘ, ਸ਼ੇਰਾ ਕੇਬਲ ਵਾਲਾ, ਨਿਮਰਤਪਾਲ ਸਿੰਘ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।


Related News