ਕਾਂਗਰਸ ਪਾਰਟੀ ਨੇ ਆਪਣਾ ਇਕ ਵੀ ਵਾਅਦਾ ਨਹੀਂ ਕੀਤਾ ਪੂਰਾ : ਪ੍ਰੋ. ਵਲਟੋਹਾ

05/25/2018 10:47:37 AM

ਭਿਖੀਵਿੰਡ (ਰਾਜੀਵ, ਬੱਬੂ) : ਕੈਪਟਨ ਸਰਕਾਰ ਨੇ ਸੱਤਾ ਹਾਸਲ ਕਰਨ ਲਈ ਚੋਣਾਂ 'ਚ ਕੀਤੇ ਵਾਅਦਿਆਂ 'ਚੋਂ ਇਕ ਵੀ ਪੂਰਾ ਨਹੀਂ ਕੀਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਾਬਕਾ ਵਿਧਾਇਕ ਦੇ ਅਕਾਲੀ ਦਲ ਦੇ ਜ਼ਿਲਾ ਤਰਨਤਾਰਨ ਤੋਂ ਪ੍ਰਧਾਨ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਕਸਬਾ ਮਲਸੀਆਂ ਵਿਖੇ ਚੋਣ ਪ੍ਰਚਾਰ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼ਾਹਕੋਟ ਦੀ ਜ਼ਿਮਨੀ ਚੋਣ ਅਕਾਲੀ ਦਲ ਦੀ ਵੱਡੀ ਜਿੱਤ ਹੋਵੇਗੀ ਜੋ ਕਾਂਗਰਸ ਪਾਰਟੀ ਦੇ ਪਤਨ ਦਾ ਵੱਡਾ ਕਾਰਨ ਹੋਵੇਗੀ । ਉਨ੍ਹਾਂ ਕਿਹਾ ਕਿ ਸ਼ਾਹਕੋਟ ਦੇ ਲੋਕ ਹੁਣ ਕਾਂਗਰਸ ਪਾਰਟੀ ਦੀਆਂ ਝੂਠੀਆਂ ਗੱਲਾਂ 'ਚ ਨਹੀਂ ਆਉਣਗੇ। ਇਸ ਮੌਕੇ ਸਰਪੰਚ ਅਮਰਜੀਤ ਪਹੁਵਿੰਡ, ਸਰਪੰਚ ਸਾਹਿਬ ਸਿੰਘ ਅਮੀਸ਼ਾਹ, ਸਰਪੰਚ ਹਰਜੀਤ ਸਿੰਘ ਬਲੇਰ ਆਦਿ ਹਾਜ਼ਰ ਸਨ।


Related News