ਨਸ਼ੇ ਵਾਲੇ ਟੀਕਿਆਂ ਸਣੇ 1 ਕਾਬੂ
Tuesday, May 15, 2018 - 12:35 AM (IST)

ਨਵਾਂਸ਼ਹਿਰ, (ਤ੍ਰਿਪਾਠੀ)- ਪੁਲਸ ਨੇ ਨਸ਼ੇ ਵਾਲੇ ਟੀਕਿਆਂ ਸਣੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਦਰਬਾਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਪਿੰਡ ਕਰਿਆਮ ਤੋਂ ਹੁੰਦੇ ਹੋਏ ਕਰੀਹਾ ਵੱਲ ਜਾ ਰਹੀ ਸੀ ਕਿ ਸ਼ਮਸ਼ਾਨਘਾਟ ਨਜ਼ਦੀਕ ਜਦੋਂ ਦੂਜੇ ਪਾਸੇ ਤੋਂ ਪੈਦਲ ਆ ਰਹੇ ਇਕ ਨੌਜਵਾਨ ਨੂੰ ਰੋਕ ਕੇ ਪੁਲਸ ਨੇ ਪਡ਼ਤਾਲ ਕੀਤੀ ਤਾਂ ਉਸ ਕੋਲੋਂ ਨਸ਼ੇ ਵਾਲੇ 10 ਨਸ਼ੀਲੇ ਟੀਕੇ ਬਰਾਮਦ ਹੋਏ। ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਦਿਲਰਾਜ ਸਤਨਾਮ ਸਿੰਘ ਉਰਫ ਸੱਤੀ ਪੁੱਤਰ ਗਿਆਨ ਸਿੰਘ ਵਾਸੀ ਪਿੰਡ ਕਰਿਆਮ ਵਜੋਂ ਹੋਈ, ਜਿਸ ਖਿਲਾਫ ਥਾਣਾ ਸਦਰ ਨਵਾਂਸ਼ਹਿਰ ’ਚ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।