ਆਰਥਿਕ ਤੰਗੀ ਤੋਂ ਪਰੇਸ਼ਾਨ ਜੋੜੇ ਨੇ ਕੀਤੀ ਖੁਦਕੁਸ਼ੀ

06/01/2018 5:03:16 PM

ਸੰਗਰੂਰ (ਰਾਜੇਸ਼ ਕੋਹਲੀ) — ਜ਼ਿਲਾ ਸੰਗਰੂਰ ਦੇ ਪਿੰਡ ਖੋਖਰ ਖੁਰਦ 'ਚ ਇਕ ਮਜਦੂਰ ਜੋੜੇ ਵਲੋਂ ਆਰਥਿਕ ਤੰਗੀ ਕਾਰਨ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਜੋੜੇ ਦਾ ਵਿਆਹ ਸਿਰਫ ਢੇਡ ਸਾਲ ਪਹਿਲਾ ਹੀ ਹੋਇਆ ਸੀ ਤੇ ਉਨ੍ਹਾਂ ਦਾ ਇਕ ਬੱਚਾ ਵੀ ਸੀ। ਮ੍ਰਿਤਕਾਂ ਦੀ ਪਛਾਣ ਮੱਖਣ ਸਿੰਘ ਤੇ ਬੀਰਪਾਲ ਕੌਰ ਵਜੋਂ ਹੋਈ ਹੈ। ਆਰਥਿਕ ਤੰਗੀ ਕਾਰਨ ਜੋੜੇ ਨੇ ਘਰ 'ਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਪਿੰਡ ਦੇ ਲੋਕਾਂ ਨੂੰ ਜਦੋਂ ਇਸ ਘਟਨਾ ਸਬੰਧੀ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਸਥਾਨਕ ਪੁਲਸ ਨੂੰ ਸੂਚਿਤ ਕੀਤਾ। ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 


Related News