ਘਰ ''ਚੋਂ ਗਹਿਣੇ ਅਤੇ ਨਕਦੀ ਚੋਰੀ

Thursday, May 31, 2018 - 03:02 AM (IST)

ਘਰ ''ਚੋਂ ਗਹਿਣੇ ਅਤੇ ਨਕਦੀ ਚੋਰੀ

ਸੰਗਤ ਮੰਡੀ(ਮਨਜੀਤ)-ਪਿੰਡ ਬਹਾਦਰਗੜ੍ਹ ਜੰਡੀਆਂ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਇਕ ਘਰ 'ਚ ਦਾਖਲ ਹੋ ਕੇ ਅਲਮਾਰੀ 'ਚ ਪਏ ਅੱਠ ਤੋਲੇ ਸੋਨੇ ਅਤੇ ਨਕਦੀ 'ਤੇ ਹੱਥ ਸਾਫ ਕਰ ਦਿੱਤਾ। ਘਰ ਦੇ ਮੈਂਬਰ ਕੁਲਵੰਤ ਸਿੰਘ ਪੁੱਤਰ ਸ਼ਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬੀਤੀ ਦਰਮਿਆਨੀ ਰਾਤ ਨੂੰ ਉਨ੍ਹਾਂ ਦੇ ਘਰ 'ਚੋਂ ਅਣਪਛਾਤੇ ਚੋਰਾਂ ਵੱਲੋਂ ਅਲਮਾਰੀ 'ਚ ਪਏ ਅੱਠ ਤੋਲੇ ਸੋਨਾ ਅਤੇ ਇਕ ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਗਏ। ਉਨ੍ਹਾਂ ਦੱਸਿਆ ਕਿ ਉਹ ਪਰਿਵਾਰ ਸਮੇਤ ਘਰ ਦੇ ਵਿਹੜੇ 'ਚ ਸੁੱਤੇ ਪਏ ਸਨ ਜਦੋਂ ਉਹ ਸਵੇਰੇ ਉਠੇ ਤਾਂ ਉਨ੍ਹਾਂ ਨੇ ਵੇਖਿਆ ਕਿ ਕਮਰੇ ਅੰਦਰ ਸਾਮਾਨ ਖਿਲਰਿਆ ਪਿਆ ਸੀ ਅਤੇ ਅਲਮਾਰੀ 'ਚੋਂ ਸੋਨਾ ਅਤੇ ਨਕਦੀ ਗਾਇਬ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਘਟਨਾ ਬਾਰੇ ਥਾਣਾ ਨੰਦਗੜ੍ਹ ਦੀ ਪੁਲਸ ਨੂੰ ਸੂਚਿਤ ਕੀਤਾ। ਇਸ ਸਬੰਧੀ ਜਦੋਂ ਥਾਣਾ ਨੰਦਗੜ੍ਹ ਦੇ ਮੁਖੀ ਭੁਪਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਘਰ ਦੇ ਮਾਲਕ ਦੇ ਬਿਆਨ੍ਹਾਂ 'ਤੇ ਅਣਪਛਾਤੇ ਚੋਰਾਂ ਵਿਰੁੱਧ ਸ਼ਿਕਾਇਤ ਦਰਜ ਕਰ ਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 


Related News