ਟਰੇਨ ਦੀ ਲਪੇਟ ''ਚ ਆਉਣ ਨਾਲ ਲੋਹਾ ਵਪਾਰੀ ਦੀ ਮੌਤ
Sunday, May 20, 2018 - 05:18 AM (IST)

ਲੁਧਿਆਣਾ(ਸਲੂਜਾ)– ਧੂਰੀ ਲਾਈਨ ਰੇਲਵੇ ਕਰਾਸਿੰਗ 'ਤੇ ਇਕ ਲੋਹਾ ਵਪਾਰੀ ਦੀ ਭੇਤਭਰੇ ਹਾਲਾਤ 'ਚ ਟਰੇਨ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ 3.30 ਵਜੇ ਸਥਾਨਕ ਗਿੱਲ ਰੋਡ 'ਤੇ ਲੋਹੇ ਦਾ ਕੰਮ ਕਰਨ ਵਾਲਾ ਹਰਜੀਤ ਸਿੰਘ ਜਦ ਕਿਸੇ ਕੰਮ ਦੇ ਸਿਲਸਿਲੇ 'ਚ ਰੇਲਵੇ ਲਾਈਨ ਨੂੰ ਪਾਰ ਕਰਨ ਲੱਗਾ ਤਾਂ ਉਸ ਸਮੇਂ ਉਥੋਂ ਗੁਜ਼ਰ ਰਹੀ ਪੈਸੇਂਜਰ ਟਰੇਨ ਦੀ ਲਪੇਟ ਵਿਚ ਆ ਗਿਆ, ਜਿਸਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਜੀ. ਆਰ. ਪੀ. ਪੁਲਸ ਪਹੁੰਚ ਗਈ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਜੀਤ ਸਿੰਘ ਦੀ ਉਮਰ 35 ਸਾਲ ਸੀ। ਬਣਦੀ ਕਾਨੂੰਨੀ ਕਾਰਵਾਈ ਦੇ ਤਹਿਤ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਗਿਆ ਹੈ। ਥਾਣੇਦਾਰ ਸੁਖਦੇਵ ਸਿੰਘ ਨੇ ਆਤਮਹੱਤਿਆ ਦੇ ਸ਼ੱਕ ਤੋਂ ਸਾਫ ਇਨਕਾਰ ਕਰਦੇ ਹੋਏ ਦੱਸਿਆ ਕਿ ਇਹ ਇਕ ਹਾਦਸਾ ਹੈ। ਲਾਸ਼ ਦਾ ਪੋਸਟਮਾਟਰਮ 20 ਮਈ ਨੂੰ ਕਰਵਾਉਣ ਦੇ ਬਾਅਦ ਹੀ ਅਗਲੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ।