ਡਿਲੀਵਰੀ ਦੇ ਬਾਅਦ ਔਰਤ ਨੇ ਤੋੜਿਆ ਦਮ

05/25/2018 12:24:58 PM

ਫਤਿਹਪੁਰ—ਉਤਰ ਪ੍ਰਦੇਸ਼ ਦੇ ਫਤਿਹਪੁਰ ਜ਼ਿਲੇ 'ਚ ਡਾਕਟਰਾਂ ਦੀ ਲਾਪਰਵਾਹੀ ਦੇ ਚੱਲਦੇ ਇਕ ਗਰਭਵਤੀ ਔਰਤ ਨੇ ਡਿਲੀਵਰੀ ਦੇ ਬਾਅਦ ਦਮ ਤੌੜ ਦਿੱਤਾ। ਜਿਸ ਦੇ ਬਾਅਦ ਮ੍ਰਿਤਕ ਔਰਤ ਦੇ ਪਰਿਵਾਰਕ ਮੈਬਰਾਂ ਨੇ ਹਸਪਤਾਲ 'ਚ ਹੰਗਾਮਾ ਕੀਤਾ। ਹਸਪਤਾਲ 'ਚ ਹੰਗਾਮੇ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪੁੱਜੀ। ਪੁਲਸ ਨੇ ਲੋਕਾਂ ਨੂੰ ਸ਼ਾਂਤ ਕਰਵਾਇਆ। ਪੁਲਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਥਾਣਾ ਖੇਤਰ ਦੇ ਸੇਮਰਾਹਾ ਪਿੰਡ ਦੇ ਰਹਿਣ ਵਾਲੇ ਅਰੁਣ ਕੇਸ਼ਰਵਾਨੀ ਆਪਣੀ ਪਤਨੀ ਨੂੰ ਡਿਲੀਵਰੀ ਲਈ ਹਸਪਤਾਲ ਲੈ ਕੇ ਆਇਆ ਸੀ। ਜਿੱਥੇ ਡਾਕਟਰਾਂ ਨੇ ਗਰਭਵਤੀ ਔਰਤ ਨੂੰ ਭਰਤੀ ਕਰਕੇ ਡਿਲੀਵਰੀ ਕਰਾਈ। ਪਰਿਵਾਰਕ ਮੈਬਰਾਂ ਦਾ ਦੋਸ਼ ਹੈ ਕਿ ਡਿਲੀਵਰੀ ਦੇ ਬਾਅਦ ਮਹਿਲਾ ਨਰਸ ਨੇ ਗਲਤ ਟੀਕਾ ਔਰਤ ਨੂੰ ਲਗਾ ਦਿੱਤਾ। ਜਿਸ ਨਾਲ ਔਰਤ ਦੀ ਹਾਲਤ ਵਿਗੜਨ ਲੱਗੀ। ਉਦੋਂ ਡਾਕਟਰਾਂ ਨੇ ਔਰਤ ਨੂੰ ਜ਼ਿਲਾ ਹਸਪਤਾਲ ਲਈ ਰੈਫਰ ਕਰ ਦਿੱਤਾ, ਰਸਤੇ 'ਚ ਹੀ ਔਰਤ ਨੇ ਦਮ ਤੌੜ ਦਿੱਤਾ। ਜਿਸ ਦੇ ਬਾਅਦ ਪਰਿਵਾਰਕ ਮੈਬਰਾਂ ਨੇ ਹਸਪਤਾਲ ਪੁੱਜ ਕੇ ਡਾਕਟਰਾਂ 'ਤੇ ਲਾਪਰਵਾਹੀ ਦਾ ਦੋਸ਼ ਲਗਾਇਆ। ਹਸਪਤਾਲ 'ਚ ਹੰਗਾਮਾ ਦੇਖ ਕੇ ਡਾਕਟਰਾਂ ਨੇ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ। ਮੌਕੇ 'ਤੇ ਪੁੱਜੀ ਪੁਲਸ ਨੇ ਮ੍ਰਿਤਕ ਔਰਤ ਦੇ ਪਰਿਵਾਰ ਮੈਬਰਾਂ ਨੂੰ ਸ਼ਾਂਤ ਕਰਵਾਇਆ। ਮ੍ਰਿਤਕ ਔਰਤ ਦੇ ਪਤੀ ਨੇ ਦੋਸ਼ ਲਗਾਇਆ ਕਿ ਡਾਕਟਰਾਂ ਵੱਲੋਂ ਲਾਪਰਵਾਹੀ ਵਰਤਣ 'ਤੇ ਪਤਨੀ ਦੀ ਮੌਤ ਹੋਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।


Related News