ਅਧਿਆਪਕ ਯੂਨੀਅਨ ਨੇ ਜ਼ਿਲਾ ਸਿੱਖਿਆ ਅਫਸਰ ਨੂੰ  ਮੰਗਾਂ  ਸਬੰਧੀ ਦਿੱਤਾ ਮੰਗ-ਪੱਤਰ

05/23/2018 7:54:44 AM

ਮੋਗਾ (ਗੋਪੀ ਰਾਊਕੇ)  - ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਨੇੇ ਸੂਬਾਈ ਆਗੂ ਗੁਰਪ੍ਰੀਤ ਅੰਮੀਵਾਲ, ਜ਼ਿਲਾ ਪ੍ਰਧਾਨ ਸੁਖਜਿੰਦਰ ਸਿੰਘ, ਪ੍ਰੈੱਸ ਸਕੱਤਰ ਨਵਦੀਪ ਬਾਜਵਾ ਅਤੇ ਜੱਜਪਾਲ ਬਾਜੇਕੇ ਦੀ ਅਗਵਾਈ ਹੇਠ ਮੋਗਾ ਵਿਖੇ ਜ਼ਿਲਾ ਪੱਧਰੀ ਮੀਟਿੰਗ ਕਰ ਕੇ ਜ਼ਿਲਾ ਸਿੱਖਿਆ ਅਫ਼ਸਰ (ਸੈ.ਸਿ.) ਗੁਰਦਰਸ਼ਨ ਸਿੰਘ ਬਰਾਡ਼ ਨੂੰ ਮੰਗ-ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਐੱਸ. ਐੱਸ. ਏ./ਰਮਸਾ ਅਧਿਆਪਕਾਂ/ਹੈੱਡ ਮਾਸਟਰਾਂ/ਰਮਸਾ ਲੈਬ ਅਟੈਂਡੈਂਟਾਂ ਦੀ ਅਪ੍ਰੈਲ ਮਹੀਨੇ ਦੀ ਤਨਖਾਹ ਤੁਰੰਤ ਜਾਰੀ ਕੀਤੀ ਜਾਵੇ। ਜ਼ਿਲਾ ਸਿੱਖਿਆ ਅਫ਼ਸਰ ਵੱਲੋਂ ਅਧਿਆਪਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾ ਦਿੱਤਾ ਜਾਵੇਗਾ। ਇਸ ਸਮੇਂ ਅਧਿਆਪਕ ਆਗੂਆਂ  ਨੇ  ਕਿਹਾ ਕਿ ਪਿਛਲੇ 9 ਸਾਲਾਂ ਤੋਂ ਐੱਸ. ਐੱਸ. ਏ./ਰਮਸਾ ਅਧਿਆਪਕ ਠੇਕੇ ’ਤੇ ਕੰਮ ਕਰ ਰਹੇ ਹਨ। ਪਿਛਲੇ 9 ਸਾਲਾਂ ਤੋਂ ਸਮੇਂ ਦੀਆਂ ਸਰਕਾਰਾਂ ਵੱਲੋਂ ਇਨ੍ਹਾਂ ਅਧਿਆਪਕਾਂ ਦੀ ਕੋਈ ਸਾਰ ਨਹੀਂ ਲਈ ਗਈ। ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਚੋਣ ਮਨੋਰਥ ਪੱਤਰ ਵਿਚ ਇਹ ਗੱਲ ਸਪੱਸ਼ਟ ਲਿਖੀ ਸੀ ਕਿ ਸਾਡੀ ਸਰਕਾਰ ਆਉਣ ’ਤੇ ਇਨ੍ਹਾਂ  ਨੂੰ ਪੱਕਿਆਂ ਕਰ ਦਿੱਤਾ ਜਾਵੇਗਾ ਪਰ ਇਕ ਸਾਲ ਤੋਂ ਵੱਧ ਸਮਾਂ ਬੀਤਣ ਮਗਰੋਂ ਵੀ  ਸਰਕਾਰ  ਨੇ ਇਨ੍ਹਾਂ  ਅਧਿਆਪਕਾਂ ਨੂੰ ਰੈਗੂਲਰ ਤਾਂ ਕੀ ਕਰਨਾ ਸੀ, ਸਗੋਂ ਤਨਖਾਹ ਵੀ ਸਮੇਂ ਸਿਰ ਜਾਰੀ ਨਹੀਂ ਕੀਤੀ, ਜਿਸ ਕਾਰਨ  ਇਸ ਮਹਿੰਗਾਈ ’ਚ ਅਧਿਆਪਕਾਂ ਨੂੰ  ਆਪਣੇ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਰਿਹਾ ਹੈ। ਆਪਣੀਆਂ ਮੰਗਾਂ ਦੀ ਪੂਰਤੀ ਲਈ ਐੱਸ. ਅੈੱਸ. ਏ./ਰਮਸਾ ਅਧਿਆਪਕ ਯੂਨੀਅਨ ਪੰਜਾਬ ਵੱਲੋਂ 27 ਮਈ ਨੂੰ ਮੁੱਖ ਮੰਤਰੀ ਪੰਜਾਬ ਦੇ ਹਲਕੇ ਪਟਿਆਲਾ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ। ਇਸ ਦੌਰਾਨ ਪ੍ਰਿਤਪਾਲ ਖੁਖਰਾਣਾ, ਰਮਨਦੀਪ ਕਪਿਲ, ਮਨਦੀਪ ਸ਼ਰਮਾ, ਹਰਜੀਤ ਮੋਗਾ, ਅਸ਼ਵਨੀ ਕੁਮਾਰ, ਸ਼ਿਵਦੇਵ ਸਿੰਘ, ਸਵਿੰਦਰ ਲੋਹਗਡ਼੍ਹ, ਲਖਵੀਰ ਸ਼ਰਮਾ, ਦਿਲਬਾਗ ਪੁਰਬਾ, ਗੁਰਪਰੀਤ ਮੋਗਾ, ਗਗਨਦੀਪ ਸਿੰਘ, ਅਮਨ ਸਮਾਲਸਰ, ਮੈਡਮ ਸਪਨਾ ਗੋਇਲ, ਮੈਡਮ ਰਤਨਾ ਗੁਪਤਾ ਹਾਜ਼ਰ ਸਨ।

ਇਹ ਹਨ ਮੁੱਖ ਮੰਗਾਂ

*  ਐੱਸ. ਐੱਸ. ਏ/ਰਮਸਾ ਅਧਿਆਪਕਾਂ, ਲੈਬ ਅਟੈਂਡੈਂਟਾਂ, ਮੁੱਖ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੂਰੀਆਂ ਸਹੂਲਤਾਂ ਸਮੇਤ ਸਿੱਖਿਆ ਵਿਭਾਗ ਵਿਚ ਲਿਆ ਕੇ ਰੈਗੂਲਰ ਕੀਤਾ ਜਾਵੇ। * ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ।


Related News