50 ਗ੍ਰਾਮ ਨਸ਼ੇ ਵਾਲੇ ਪਦਾਰਥ ਸਮੇਤ ਕਾਬੂ

05/24/2018 9:05:35 AM

ਅਲਾਵਲਪੁਰ, (ਬੰਗੜ)—ਥਾਣਾ ਆਦਮਪੁਰ ਅਧੀਨ ਆਉਂਦੀ ਪੁਲਸ ਚੌਕੀ ਅਲਾਵਲਪੁਰ ਵੱਲੋਂ ਇਕ ਵਿਅਕਤੀ ਨੂੰ ਕਾਬੂ ਕਰ ਕੇ 50 ਗ੍ਰਾਮ ਨਸ਼ੇ ਵਾਲੇ ਪਦਾਰਥ ਬਰਾਮਦ ਕੀਤਾ ਗਿਆ ਹੈ। ਏ. ਐੱਸ. ਆਈ. ਪੁਲਸ ਚੌਕੀ ਇੰਚਾਰਜ ਅਲਾਵਲਪੁਰ ਜੰਗ ਬਹਾਦਰ ਸਿੰਘ ਅਤੇ ਏ. ਐੱਸ. ਆਈ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਅਲਾਵਲਪੁਰ ਵੱਲੋਂ ਮਹਿਮਦਪੁਰ ਦੀ ਪੁਲੀ 'ਤੇ ਨਾਕੇ ਦੌਰਾਨ ਇਕ ਵਿਅਕਤੀ ਤੋਂ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲੈਣ ਸਮੇਂ ਉਸ ਕੋਲੋਂ 50 ਗ੍ਰਾਮ ਨਸ਼ੇ ਵਾਲਾ ਪਦਾਰਥ ਬਰਾਮਦ ਹੋਇਆ ਹੈ। ਮੁਲਜ਼ਮ ਦੀ ਪਛਾਣ ਅਜੇ ਕੁਮਾਰ ਉਰਫ਼ ਮੋਟਾ ਪੁੱਤਰ ਬਿੰਦਰ ਪਾਲ ਪਿੰਡ ਚੋਮੋ ਥਾਣਾ ਆਦਮਪੁਰ ਵਜੋਂ ਹੋਈ ਹੈ। ਮੁਲਜ਼ਮ ਖਿਲਾਫ ਥਾਣਾ ਆਦਮਪੁਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।


Related News