ਨਸ਼ੇ ਵਾਲੇ ਟੀਕਿਅਾਂ ਸਣੇ ਕਾਬੂ
Friday, Jun 01, 2018 - 01:19 AM (IST)

ਨਵਾਂਸ਼ਹਿਰ, (ਮਨੋਰੰਜਨ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਕੋਲੋਂ ਨਸ਼ੇ ਦੇ ਤੌਰ ’ਤੇ ਪ੍ਰਯੋਗ ਹੋਣ ਵਾਲੇ ਟੀਕੇ ਬਰਾਮਦ ਕੀਤੇ।
ਮਾਮਲੇ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਬਲਵੇਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿਚ ਪੁਲਸ ਪਾਰਟੀ ਪਿੰਡ ਬਰਨਾਲਾ ਤੋਂ ਸਲੋਹ ਵੱਲ ਜਾ ਰਹੀ ਸੀ ਕਿ ਇਸੇ ਦੌਰਾਨ ਰਸਤੇ ਵਿਚ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ 10 ਟੀਕੇ ਬੂਪਰੋਨੋਰਫਿਨ ਦੇ ਬਰਾਮਦ ਹੋਏ। ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ ’ਤੇ ਜੇਲ ਭੇਜ ਦਿੱਤਾ।