ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਕਾਬੂ

Wednesday, May 23, 2018 - 04:17 AM (IST)

ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਕਾਬੂ

ਅੰਮ੍ਰਿਤਸਰ,    (ਅਰੁਣ)-   ਮਜੀਠਾ ਪੁਲਸ ਨੇ ਤਲਾਸ਼ੀ ਦੌਰਾਨ ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਦੇ ਇਕ ਧੰਦੇਬਾਜ਼ ਨੂੰ ਕਾਬੂ ਕੀਤਾ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਬਲਜਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਜਲਾਲਪੁਰਾ ਦੇ ਕਬਜ਼ੇ 'ਚੋਂ 95 ਨਸ਼ੀਲੇ ਕੈਪਸੂਲ ਬਰਾਮਦ ਕਰਦਿਆਂ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਝੰਡੇਰ ਦੀ ਪੁਲਸ ਨੇ 22500 ਮਿ. ਲੀ. ਸ਼ਰਾਬ ਸਮੇਤ ਸਿਕੰਦਰ ਸਿੰਘ, ਪਰਮਜੀਤ ਸਿੰਘ ਵਾਸੀ ਫੱਤੇਵਾਲ, 15000 ਮਿ. ਲੀ. ਸ਼ਰਾਬ ਸਮੇਤ ਲਾਭ ਸਿੰਘ ਵਾਸੀ ਸੰਗਤਪੁਰਾ, ਥਾਣਾ ਘਰਿੰਡਾ ਦੀ ਪੁਲਸ ਨੇ 7500 ਮਿ. ਲੀ. ਨਾਜਾਇਜ਼ ਸ਼ਰਾਬ ਬਰਾਮਦ ਕਰਦਿਆਂ ਮੁਲਜ਼ਮ ਸੁਖਵਿੰਦਰ ਸਿੰਘ ਵਾਸੀ ਖਾਪੜਖੇੜੀ ਨੂੰ ਗ੍ਰਿਫਤਾਰ ਕਰ ਕੇ ਵੱਖ-ਵੱਖ ਮਾਮਲੇ ਦਰਜ ਕਰ ਲਏ ਹਨ।


Related News