ਚੋਣ ਕਮਿਸ਼ਨ ਵਲੋਂ ਸ਼ਾਹਕੋਟ ''ਚ ਐਗਜ਼ਿਟ ਪੋਲ ''ਤੇ ਪਾਬੰਦੀ

05/26/2018 6:41:51 AM

ਚੰਡੀਗੜ੍ਹ (ਬਿਊਰੋ) - ਚੋਣ ਕਮਿਸ਼ਨ ਵਲੋਂ 28 ਮਈ ਨੂੰ ਸ਼ਾਹਕੋਟ ਹਲਕੇ ਦੀ ਉਪ ਚੋਣ ਦੇ ਮੱਦੇਨਜ਼ਰ ਐਗਜ਼ਿਟ ਪੋਲ 'ਤੇ ਪਾਬੰਦੀ ਲਾਈ ਗਈ ਹੈ। ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ 26 ਮਈ ਸ਼ਾਮ 6:30 ਵਜੇ ਤੋਂ 28 ਮਈ ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ। ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ। ਬੁਲਾਰੇ ਨੇ ਅਗਾਂਹ ਹੋਰ ਸਪੱਸ਼ਟੀਕਰਨ ਦਿੰਦਿਆਂ ਦੱਸਿਆ ਕਿ ਚੋਣਾਂ ਵਾਲੇ ਖੇਤਰਾਂ 'ਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।


Related News