ਕਰਮਚਾਰੀਆਂ ਤੇ ਪੈਨਸ਼ਨਰਾਂ ਪ੍ਰਤੀ ਪੰਜਾਬ ਸਰਕਾਰ ਦਾ ਵਤੀਰਾ ਹੈ ਅਤਿ ਨਿਰਾਸ਼ਾਜਨਕ : ਸਿਡਾਨਾ

05/25/2018 12:14:03 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਜ਼ਿਲਾ ਕੋਆਰਪਰੇਟਿਵ ਰਿਟਾਇਰੀਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਸੇਵਾ ਮੁਕਤ ਸਹਾਇਕ ਰਜਿਸਟਰਾਰ ਨੇ ਸੇਵਾ ਮੁਕਤ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਵਲੋਂ ਅਖਤਿਆਰ ਕੀਤੀ ਗਈ ਛੁੱਪ 'ਤੇ ਨਿਰਾਸ਼ਾਜਨਕ ਵਤੀਰੇ ਦੀ ਸਖ਼ਤ ਸ਼ਬਦਾ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਇਸ ਨਾਲ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਸੇਵਾ ਮੁਕਤ ਕਰਮਚਾਰੀਆਂ ਦਾ ਦਸੰਬਰ 2016 ਤੱਕ ਦੀਆਂ ਡੀ. ਏ. ਦੀਆਂ ਕਿਸ਼ਤਾਂ ਦਾ ਜੋ ਬਕਾਇਆ ਰਹਿੰਦਾ ਹੈ, ਉਸ ਦੀ ਅਦਾਇਗੀ 30 ਜੂਨ ਤੱਕ ਕੀਤੀ ਜਾਵੇ। 
ਉਨ੍ਹਾਂ ਸਰਕਾਰ ਪਾਸੋ ਮੰਗ ਕੀਤੀ ਕਿ 1 ਜਨਵਰੀ 2017, 1 ਜੁਲਾਈ 2017 ਤੇ 1 ਜਨਵਰੀ 2018 ਤੋਂ ਕੇਂਦਰ ਸਰਕਾਰ ਵਲੋਂ ਆਪਣੇ ਕਰਮਚਾਰੀਆਂ ਤੇ ਸੇਵਾ ਮੁਕਤ ਕਰਮਚਾਰੀਆਂ ਨੂੰ ਦਿੱਤੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨੂੰ ਜਾਰੀ ਕਰਨ ਦਾ ਨੋਟੀਫਿਕੇਸ਼ਨ ਪੰਜਾਬ ਸਰਕਾਰ ਤੁਰੰਤ ਜਾਰੀ ਕਰੇ। ਉਨ੍ਹਾਂ ਕਿਹਾ ਕਿ ਮਹਿੰਗਾਈ ਇਸ ਹੱਦ ਤੱਕ ਵੱਧ ਚੁੱਕੀ ਹੈ ਕਿ ਵੇਤਨਭੋਗੀਆਂ ਨੂੰ ਆਪਣੇ ਪਰਿਵਾਰਾਂ ਦਾ ਖਰਚਾ ਅਤੇ ਬਿਮਾਰੀਆਂ ਦਾ ਖਰਚਾ ਸਹਿਣਾ ਬਹੁਤ ਔਖਾ ਹੋ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 30 ਜੂਨ ਤੱਕ ਸੇਵਾ ਮੁਕਤ ਅਤੇ ਸੇਵਾ ਨਿਭਾ ਰਹੇ ਕਰਮਚਾਰੀਆਂ ਦੀਆਂ ਮੰਗਾਂ ਦੀ ਪੂਰਤੀ ਨਾ ਕੀਤੀ ਗਈ ਤਾਂ ਕਰਮਚਾਰੀ ਅਤੇ ਪੈਨਸ਼ਨਰ ਜਥੇਬੰਦੀਆਂ ਜੇਲ ਭਰੋਂ ਅੰਦੋਲਨ ਵਰਗ ਵੱਡਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੀਆਂ। ਇਸ ਦੌਰਾਨ ਉਨ੍ਹਾਂ ਕਰਮਚਾਰੀਆਂ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂਆਂ ਨੂੰ ਸਟੇਟ ਪੱਧਰ 'ਤੇ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ।