ਪੰਚਾਇਤੀ ਜ਼ਮੀਨ ਦੀ ਬੋਲੀ ਮੌਕੇ ਖੇਤ ਮਜ਼ਦੂਰ ਕਰਨਗੇ ਰੋਸ ਪ੍ਰਦਰਸ਼ਨ

05/25/2018 7:35:01 AM

ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ ਪਵਨ ਤਨੇਜਾ) - ਅੱਜ ਪਿੰਡ ਖੁੰਡੇ ਹਲਾਲ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ 'ਚ ਬੋਲਦਿਆਂ ਜ਼ਿਲਾ ਆਗੂ ਤਰਸੇਮ ਸਿੰਘ ਖੁੰਡੇ ਹਲਾਲ ਨੇ ਕਿਹਾ ਮੌਜੂਦਾ ਸਰਕਾਰ ਨੇ ਤਿੰਨ ਵਾਰ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਕਿ ਮਜ਼ਦੂਰਾਂ ਨੂੰ ਮਕਾਨ ਬਣਾਉਣ ਲਈ ਪਲਾਂਟ ਦਿੱਤੇ ਜਾਣਗੇ ਪਰ ਅਜੇ ਤੱਕ ਕਿਸੇ ਮਜ਼ਦੂਰ ਨੂੰ ਪਲਾਂਟ ਨਹੀਂ ਦਿੱਤਾ ਗਿਆ। 
ਇਸ ਸਬੰਧ 'ਚ ਉਨ੍ਹਾਂ ਕਿਹਾ ਕਿ ਬੇਘਰੇ ਤੇ ਲੋੜਵੰਦ ਪਰਿਵਾਰ ਆਪਣਾ ਸਿਰ ਲਕਾਉਣ ਜੋਗੇ ਥਾਂ ਨੂੰ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਰਲੀ ਮਿਲੀ ਭੁਗਤ ਨਾਲ ਜੰਗੀਰਦਾਰ ਪੰਚਾਇਤੀ ਜ਼ਮੀਨਾਂ 'ਤੇ ਕਬਜ਼ੇ ਕਰ ਰਹੇ ਹਨ। ਇਸ ਦੌਰਾਨ ਯੂਨੀਅਨ ਆਗੂਆਂ ਨੇ ਬੇਘਰੇ ਲੋਕਾਂ ਨੂੰ ਪਲਾਂਟ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ 25 ਮਈ ਨੂੰ ਪੰਚਾਇਤੀ ਜ਼ਮੀਨ ਦੀ ਬੋਲੀ ਮੌਕੇ ਖੇਤ ਮਜ਼ਦੂਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਬਲਦੇਵ ਸਿੰਘ, ਬੂਟਾ ਸਿੰਘ ਰੂਪਾ ਸਿੰਘ , ਪ੍ਰਤਾਪ ਸਿੰਘ, ਗੁਰਦੇਵ ਕੌਰ, ਭਜਨ ਕੌਰ ਆਦਿ ਆਗੂ ਮੌਜੂਦ ਸਨ।