ਕਰੰਟ ਲੱਗਣ ਕਾਰਨ ਗਰੀਬ ਕਿਸਾਨ ਦੀ ਮੌਤ

05/26/2018 5:31:26 PM

ਕੋਟਕਪੂਰਾ (ਨਰਿੰਦਰ) : ਨੇੜਲੇ ਪਿੰਡ ਖਾਰਾ ਵਿਖੇ ਬੂਟਾ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਪਿੰਡ ਖਾਰਾ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਸੇਵਕ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਖਾਰਾ ਨੇ ਦੱਸਿਆ ਕਿ ਬੂਟਾ ਸਿੰਘ ਨੇ ਉਨ੍ਹਾਂ ਦੀ ਜ਼ਮੀਨ ਰਕਬਾ ਖਾਰਾ ਠੇਕੇ 'ਤੇ ਲਈ ਹੋਈ ਸੀ। ਉਨ੍ਹਾਂ ਦੱਸਿਆ ਕਿ ਮੋਟਰ ਦਾ ਪਾਣੀ ਲਾਉਣ ਲਈ ਰਾਤ ਨੂੰ ਬੂਟਾ ਸਿੰਘ ਖੇਤ ਗਿਆ ਤਾਂ ਮੋਟਰ ਵਿਚ ਕਰੰਟ ਆਉਣ ਕਾਰਨ ਬੂਟਾ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। 
ਉਨ੍ਹਾਂ ਦੱਸਿਆ ਕਿ ਬੂਟਾ ਸਿੰਘ ਦੇ ਮਾਤਾ-ਪਿਤਾ ਦੀ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਬੂਟਾ ਸਿੰਘ ਆਪਣੇ ਪਿਛੇ ਆਪਣੀ ਪਤਨੀ ਤੇ ਦੋ ਛੋਟੇ-ਛੋਟੇ ਬੱਚੇ ਛੱਡ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਦੇ ਪਰਿਵਾਰ ਦੀ ਰੋਜ਼ੀ-ਰੋਟੀ ਦਾ ਹੋਰ ਕੋਈ ਵੀ ਸਾਧਨ ਨਾ ਹੋਣ ਕਰਕੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।


Related News