ਦੋਆਬਾ ਕਿਸਾਨ ਸੰਘਰਸ਼ ਕਮੇਟੀ ਨੇ ਟਰੈਕਟਰ ਰੈਲੀ ਕੱਢੀ

Saturday, Jun 02, 2018 - 11:31 AM (IST)

ਦੋਆਬਾ ਕਿਸਾਨ ਸੰਘਰਸ਼ ਕਮੇਟੀ ਨੇ ਟਰੈਕਟਰ ਰੈਲੀ ਕੱਢੀ

ਭੋਗਪੁਰ/ਕਿਸ਼ਨਗੜ੍ਹ (ਰਾਣਾ, ਬੈਂਸ)— ਦੋਆਬਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਭੋਗਪੁਰ ਵਿਖੇ ਕਿਸਾਨੀ ਮੰਗਾਂ ਦੇ ਹੱਕ 'ਚ ਬੀਤੇ ਦਿਨ ਟਰੈਕਟਰ ਰੈਲੀ ਕੱਢੀ ਗਈ। ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਹਰਸੁਲਿੰਦਰ ਸਿੰਘ ਨੇ ਦੱਸਿਆ ਕਿ 1 ਜੂਨ ਤੋਂ 10 ਜੂਨ ਤਕ ਦੇਸ਼ ਭਰ ਦੇ ਕਿਸਾਨਾਂ ਵੱਲੋਂ ਆਪਣੀਆਂ ਫਸਲਾਂ, ਸਬਜ਼ੀਆਂ ਤੇ ਦੁੱਧ ਆਦਿ ਮੰਡੀਆਂ 'ਚ ਲਿਜਾਣ ਦਾ ਬਾਈਕਾਟ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਡੀਜ਼ਲ ਦੇ ਰੇਟ ਬੇਤਹਾਸ਼ਾ ਵਧਾ ਦਿੱਤੇ ਗਏ ਹਨ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਵਾਜ਼ਿਬ ਮੁੱਲ ਨਹੀਂ ਮਿਲ ਰਹੇ, ਜਿਸ ਕਾਰਨ ਕਿਸਾਨਾਂ 'ਚ ਹਾਹਾਕਾਰ ਮਚੀ ਹੋਈ ਹੈ। 
ਇਸ ਮੌਕੇ ਉਨ੍ਹਾਂ ਦੋਧੀਆਂ ਅਤੇ ਸਬਜ਼ੀਆਂ ਦੀਆਂ ਦੁਕਾਨਾਂ ਵਾਲੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਅਤੇ ਵਿਰੋਧ ਕਰਨ ਵਾਲੇ ਨਾਲ ਸਖ਼ਤੀ ਵਰਤਣ ਦੀ ਵੀ ਚਿਤਾਵਨੀ ਦਿੱਤੀ। ਇਸ ਮੌਕੇ ਮੁਕੇਸ਼ ਚੰਦਰ ਰਾਣੀ ਭੱਟੀ, ਅਮਰਜੀਤ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਸਤਵਿੰਦਰ ਸਿੰਘ, ਸੁਖਦੇਵ ਸਿੰਘ, ਦਿਲਬਾਗ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਜੀਤ ਸਿੰਘ, ਰਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ।  


Related News