ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਸ਼ਹਿਰ ''ਚ ਕੱਢਿਆ ਫਲੈਗ ਮਾਰਚ

06/06/2018 9:51:51 AM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਪੁਲਸ ਕਪਤਾਨ ਸੁਸ਼ੀਲ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਬੀਤੇ ਦਿਨ ਸ਼ਹਿਰ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਇਕ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਇਹ ਮਾਰਚ ਉਪ-ਕਪਤਾਨ ਪੁਲਸ ਗੁਰਤੇਜ ਸਿੰਘ ਅਤੇ ਐੱਸ. ਐੱਚ. ਓ. ਤੇਜਿੰਦਰਪਾਲ ਸਿੰਘ ਦੀ ਅਗਵਾਈ 'ਚ ਕੱਢਿਆ ਗਿਆ।
ਇਹ ਫਲੈਗ ਮਾਰਚ ਸਥਾਨਕ ਥਾਣਾ ਸਿਟੀ ਥਾਣੇ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ 'ਚੋਂ ਹੁੰਦਾ ਹੋਇਆ ਲੰਘਿਆ। ਇਸ ਮੌਕੇ ਉਪ ਕਪਤਾਨ ਪੁਲਸ ਗੁਰਤੇਜ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਸੂਬੇ ਅੰਦਰ ਸਿੱਖ ਸੰਗਠਨਾਂ ਵੱਲੋਂ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਜਾ ਰਹੀ ਹੜਤਾਲ ਦੇ ਤਹਿਤ ਸ਼ਹਿਰ ਅੰਦਰ ਆਮ ਲੋਕਾਂ ਦੇ ਮਨਾਂ 'ਚ ਸੁਰੱਖਿਆ ਦੀ ਭਾਵਨਾ ਯਕੀਨੀ ਬਣਾਉਣ ਲਈ ਇਹ ਫਲੈਗ ਮਾਰਚ ਕੱਢਿਆ ਗਿਆ ਤਾਂ ਕਿ ਕੁਝ ਗਲਤ ਅਨਸਰਾਂ ਅਤੇ ਹੁੱਲੜਬਾਜਾਂ ਲੋਕ ਇਸ ਮਾਹੌਲ ਨੂੰ ਖਰਾਬ ਨਾ ਕਰ ਸਕਣ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਹਿਫਾਜਤ ਲਈ ਹਰ ਵਕਤ ਤਿਆਰ ਹੈ। ਇਸ ਫਲੈਗ ਮਾਰਚ 'ਚ ਥਾਣਾ ਸਿਟੀ, ਥਾਣਾ ਸਦਰ ਅਤੇ ਬੱਸ ਸਟੈਂਡ ਚੌਂਕੀ ਪੁਲਸ ਦੇ ਕਰਮਚਾਰੀਆਂ ਨੇ ਵਿਸ਼ੇਸ਼ ਤੌਰ 'ਤੇ ਭਾਗ ਲਿਆ। ਇਹ ਮਾਰਚ ਵੱਖ-ਵੱਖ ਬਜ਼ਾਰਾਂ 'ਚੋਂ ਹੁੰਦਾ ਹੋਇਆ ਸਿਟੀ ਥਾਣੇ ਪਹੁੰਚ ਕੇ ਸਮਾਪਤ ਕੀਤਾ ਗਿਆ।