ਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਤੇ ਨਾਅਰੇਬਾਜ਼ੀ

05/22/2018 6:44:16 AM

ਤਰਨਤਾਰਨ,  (ਆਹਲੂਵਾਲੀਆ)-  ਪੰਜਾਬ ਰੋਡਵੇਜ਼ ਮੁਲਾਜ਼ਮ ਯੂਨੀਅਨ ਤਰਨਤਾਰਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਪੰਜਾਬ ਰੋਡਵੇਜ਼ ਦਫਤਰ ਤਰਨਤਾਰਨ ਦੇ ਪ੍ਰਧਾਨ ਅਜਮੇਰ ਸਿੰਘ ਦੀ ਅਗਵਾਈ ਹੇਠ ਕਰ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਏਟਕ ਪ੍ਰਧਾਨ ਅਜਮੇਰ ਸਿੰਘ, ਸਕੱਤਰ ਸ਼ਮਸ਼ੇਰ ਸਿੰਘ, ਕਰਮਚਾਰੀ ਦਲ ਦੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ, ਇੰਟਕ ਪ੍ਰਧਾਨ ਪਿੰਥੀਪਾਲ ਸਿੰਘ, ਕੰਡਕਟਰ ਯੂਨੀਅਨ ਪ੍ਰਧਾਨ ਨਿਰਮਲ ਸਿੰਘ, ਵਰਕਸ਼ਾਪ ਯੂਨੀਅਨ ਪ੍ਰਧਾਨ ਨਿਰਮਲ ਮਸੀਹ, ਪਨਬੱਸ ਦੇ ਪ੍ਰਧਾਨ ਰੁਪਿੰਦਰ ਸਿੰਘ ਆਦਿ ਨੇ ਗੱਲਬਾਤ ਕਰਦਿਆਂ ਕਿਹਾ ਕਿ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਇਹ ਰੈਲੀ ਕੀਤੀ ਜਾ ਰਹੀ ਹੈ, ਜਿਸ 'ਚ ਰੋਡਵੇਜ਼ ਦੀਆਂ ਸਮੂਹ ਯੂਨੀਅਨਾਂ ਜੋ ਐਕਸ਼ਨ ਕਮੇਟੀ 'ਚ ਸ਼ਾਮਲ ਹਨ, ਨੂੰ ਸੱਦਾ ਦਿੱਤਾ ਕਿ 23 ਮਈ ਨੂੰ ਇਕ ਦਿਨ ਦੀ ਹੜਤਾਲ ਕੀਤੀ ਜਾਵੇਗੀ।
 ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਦਾ ਕਾਨੂੰਨ ਲਾਗੂ ਕੀਤਾ ਜਾਵੇ, ਕੱਚੇ ਮੁਲਜ਼ਮਾਂ ਨੂੰ ਪੱਕਾ ਕੀਤਾ ਜਾਵੇ, ਰੋਡਵੇਜ਼ ਦਾ ਫਲੀਟ ਪੂਰਾ ਕੀਤਾ ਜਾਵੇ, ਕਿਲੋਮੀਟਰ ਸਕੀਮ ਬੱਸਾਂ ਨਾ ਪਾਈਆਂ ਜਾਣ, ਡੀ. ਏ. ਦੀਆਂ ਬਕਾਇਆ ਕਿਸ਼ਤਾਂ, ਮੈਡੀਕਲ ਬਿੱਲਾਂ ਆਦਿ ਦਾ ਭੁਗਤਾਨ ਕੀਤਾ ਜਾਵੇ, ਟਰਾਂਸਪੋਰਟ ਬਜਟ ਰੱਖਿਆ ਜਾਵੇ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਇਸ ਮੌਕੇ ਸਰਬਜੀਤ ਸਿੰਘ, ਕੁਲਵਿੰਦਰ ਸਿੰਘ, ਸਿਕੰਦਰ ਸਿੰਘ, ਸਾਬਕਾ ਪ੍ਰਧਾਨ ਮੰਗਲ ਸਿੰਘ, ਜਸਬੀਰ ਸਿੰਘ, ਸਰਵਣ ਸਿੰਘ ਭੁੱਲਰ, ਦਲਵਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।