''ਆਪ'' ਪਾਰਟੀ ਭ੍ਰਿਸ਼ਟਾਚਾਰ ''ਚ ਡੁੱਬੀ, ਇਸ ਲਈ ਕਿਹਾ ਅਲਵਿਦਾ : ਵਾਲੀਆ

05/20/2018 6:36:26 PM

ਜਲੰਧਰ (ਬੁਲੰਦ)— ਆਮ ਆਦਮੀ ਪਾਰਟੀ ਨੂੰ ਇਕ ਹੋਰ ਝਟਕਾ ਲਗਾ ਹੈ। ਪਾਰਟੀ ਦੇ ਸੀਨੀਅਰ ਆਗੂ ਹਰਕ੍ਰਿਸ਼ਨ ਸਿੰਘ ਵਾਲੀਆ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਅੱਜ ਉਨ੍ਹਾਂ ਨੇ ਅਕਾਲੀ ਦਲ ਦਾ ਪੱਲਾ ਫੜ ਲਿਆ। ਸੁਖਬੀਰ ਬਾਦਲ ਨੇ ਅੱਜ ਉਨ੍ਹਾਂ ਨੂੰ ਰਸਮੀ ਤੌਰ 'ਤੇ ਅਕਾਲੀ ਦਲ ਦੀ ਪਾਰਟੀ 'ਚ ਸ਼ਾਮਲ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਚ. ਐੱਸ. ਵਾਲੀਆ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਨਾਲ ਇਕ ਸੋਚ ਦੇ ਤਹਿਤ ਜੁੜੇ ਸਨ, ਜੋ ਦੇਸ਼ ਨੂੰ ਨਵੀਂ ਦਿਸ਼ਾ ਅਤੇ ਬਦਲਾਅ ਵੱਲ ਲਿਜਾਣ ਵਾਲੀ ਸੀ ਪਰ ਜਦੋਂ ਹੁਣ ਉਨ੍ਹਾਂ ਨੇ ਦੇਖਿਆ ਕਿ ਪਾਰਟੀ ਹਾਈਕਮਾਨ ਨੂੰ ਲੈ ਕੇ ਵੱਡੀ ਲੀਡਰਸ਼ਿਪ ਖੁਦ ਹੀ ਭ੍ਰਿਸ਼ਟਾਚਾਰ ਵਿਚ ਡੁੱਬ ਗਈ ਤਾਂ ਉਨ੍ਹਾਂ ਨੇ ਪਾਰਟੀ ਨੂੰ ਅਲਵਿਦਾ ਕਹਿਣ ਦਾ ਮਨ ਬਣਾ ਲਿਆ। 
ਉਨ੍ਹਾਂ ਕਿਹਾ ਕਿ ਪਾਰਟੀ ਨੇ ਰਾਜ ਸਭਾ ਦੀਆਂ ਸੀਟਾਂ ਪੈਸੇ ਲੈ ਕੇ ਵੇਚੀਆਂ ਹਨ ਅਤੇ ਉਨ੍ਹਾਂ ਲੋਕਾਂ ਨੂੰ ਰਾਜ ਸਭਾ 'ਚ ਭੇਜਿਆ ਜੋ ਕਾਬਲ ਹੀ ਨਹੀਂ ਸਨ ਤਾਂ ਜੋ ਕੁਮਾਰ ਵਿਸ਼ਵਾਸ ਜਿਹੇ ਅੱਗੇ ਹੀ ਨਾ ਆ ਸਕਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਕ ਇਤਿਹਾਸਕ ਅਤੇ ਪੰਥਕ ਪਾਰਟੀ ਹੈ, ਜਿਸ 'ਚ ਉਹ ਪੰਜਾਬ ਅਤੇ ਪੰਥ ਦੀ ਸੇਵਾ ਕਰਨਗੇ।