ਦਾਜ ਮੰਗਣ ਦੇ ਦੋਸ਼ ''ਚ ਪਤੀ ਨਾਮਜ਼ਦ
Friday, May 18, 2018 - 12:55 AM (IST)

ਬਟਾਲਾ, (ਬੇਰੀ)- ਥਾਣਾ ਘੁਮਾਣ ਦੀ ਪੁਲਸ ਨੂੰ ਦਿੱਤੀ ਦਰਖਾਸਤ 'ਚ ਕੰਵਲਜੀਤ ਕੌਰ ਪੁੱਤਰੀ ਸੁਖਦੇਵ ਸਿੰਘ ਵਾਸੀ ਪਿੰਡ ਲੱਧਾਮੁੰਡਾ ਨੇ ਦੱਸਿਆ ਕਿ ਉਸਦਾ ਵਿਆਹ ਡੇਢ ਸਾਲ ਪਹਿਲਾਂ ਰਾਜਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਜਲਾਲਉਸ਼ਮਾ ਥਾਣਾ ਮਹਿਤਾ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸਦਾ ਪਤੀ ਅਤੇ ਸਹੁਰਾ ਪਰਿਵਾਰ ਉਸ ਨੂੰ ਹੋਰ ਦਾਜ ਲਈ ਤੰਗ-ਪ੍ਰੇਸ਼ਾਨ ਕਰਦਾ ਸੀ ਅਤੇ ਉਸਦੀ ਕੁੱਟ-ਮਾਰ ਵੀ ਕਰਦਾ ਸੀ ਅਤੇ ਉਨ੍ਹਾਂ ਨੇ ਉਸ ਨੂੰ ਅਤੇ ਉਸਦੀ 3 ਮਹੀਨਿਆਂ ਦੀ ਬੱਚੀ ਨੂੰ ਘਰੋਂ ਬਾਹਰ ਕੱਢ ਦਿੱਤਾ। ਉਕਤ ਮਾਮਲੇ ਦੀ ਪੁਲਸ ਵੱਲੋਂ ਜਾਂਚ ਕਰਨ ਦੇ ਬਾਅਦ ਏ. ਐੱਸ. ਆਈ. ਦਲਜੀਤ ਸਿੰਘ ਨੇ ਕਾਰਵਾਈ ਕਰਦੇ ਹੋਏ ਕੰਵਲਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਇਸਦੇ ਪਤੀ ਰਾਜਬੀਰ ਸਿੰਘ ਵਿਰੁੱਧ ਥਾਣਾ ਘੁਮਾਣ ਵਿਖੇ ਕੇਸ ਦਰਜ ਕਰ ਲਿਆ ਹੈ।