ਨਾਕੇਬੰਦੀ ਦੌਰਾਨ ਕਾਰ ''ਚੋਂ ਬਰਾਮਦ ਹੋਈਆਂ 7 ਪੇਟੀਆਂ ਨਾਜਾਇਜ਼ ਸ਼ਰਾਬ, ਚਾਲਕ ਫਰਾਰ

05/26/2018 5:25:01 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਜ਼ਿਲਾ ਪੁਲਸ ਮੁਖੀ ਸੁਸ਼ੀਲ ਕੁਮਾਰ ਦੀਆਂ ਹਦਾਇਤਾ 'ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਅਧੀਨ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਨੂੰ ਉਸ ਵੇਲੇ ਸਫ਼ਲਤਾ ਮਿਲੀ ਜਦੋ ਪੁਲਸ ਪਾਰਟੀ ਨੂੰ ਨਾਕਾਬੰਦੀ ਦੌਰਾਨ ਇਕ ਕਾਰ 'ਚੋਂ 7 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਸ ਨੂੰ ਵੇਖ ਕਾਰ ਦਾ ਡਰਾਇਵਰ ਮੌਕੇ 'ਤੇ ਫਰਾਰ ਹੋਣ 'ਚ ਸਫ਼ਲ ਹੋ ਗਿਆ। 
ਮਿਲੀ ਜਾਣਕਾਰੀ ਅਨੁਸਾਰ ਥਾਣਾ ਸਿਟੀ ਦੇ ਏ. ਐੱਸ. ਆਈ. ਪ੍ਰੀਤਮ ਦੀ ਅਗਵਾਈ 'ਚ ਪੁਲਸ ਪਾਰਟੀ ਨੇ ਸਥਾਨਕ ਕੋਟਕਪੂਰਾ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਨਾਕਾਬੰਦੀ ਦੌਰਾਨ ਵਾਹਨਾਂ ਦੀ ਜਾਂਚ ਕਰਦਿਆਂ ਉਨ੍ਹਾਂ ਨੇ ਕੋਟਕਪੂਰਾ ਵੱਲੋਂ ਆ ਰਹੀ ਕਾਰ ਨੂੰ ਰੁੱਕਣ ਦਾ ਇਸ਼ਾਰਾ ਕੀਤਾ। ਪੁਲਸ ਨੂੰ ਵੇਖ ਕਾਰ ਚਾਲਕ ਕਾਰ ਉੱਥੇ ਹੀ ਛੱਡ ਕੇ ਫਰਾਰ ਹੋ ਗਿਆ। ਜਦੋ ਪੁਲਸ ਪਾਰਟੀ ਨੇ ਕਾਰ ਦੀ ਤਲਾਸ਼ੀ ਲਈ ਤਾਂ ਕਾਰ ਦੀ ਡਿੱਗੀ 'ਚੋਂ ਚਾਰ ਅਤੇ ਪਿਛਲੀ ਸੀਟ ਤੋਂ ਤਿੰਨ ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਇਸ ਸਬੰਧੀ ਥਾਣਾ ਸਿਟੀ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।