ਆਈ.ਐਮ.ਡੀ. ਵਲੋਂ ਦਿੱਲੀ ''ਚ ਤੂਫਾਨ ਦੀ ਚਿਤਾਵਨੀ ਜਾਰੀ
Saturday, May 19, 2018 - 11:22 PM (IST)

ਨਵੀਂ ਦਿੱਲੀ— ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ) ਨੇ ਦਿੱਲੀ ਐਨ.ਸੀ.ਆਰ. 'ਚ ਅੱਜ ਦੇਰ ਰਾਤ ਹਨੇਰੀ ਤੇ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਹੈ। ਆਈ.ਐਮ.ਡੀ. ਨੇ ਇਕ ਬਿਆਨ 'ਚ ਕਿਹਾ ਕਿ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ 'ਚ ਹਨੇਰੀ ਤੇ ਤੂਫਾਨ ਆਉਣ ਦਾ ਖਦਸ਼ਾ ਹੈ। ਖੇਤਰ 'ਚ 80 ਕਿਲੋਮੀਟਰ ਤੋਂ ਜ਼ਿਆਦਾ ਰਫਤਾਰ ਨਾਲ ਹਵਾਵਾਂ ਚੱਲਣ ਦਾ ਅਨੁਮਾਨ ਹੈ।
ਬੀਤੀ 17 ਮਈ ਨੂੰ ਰਾਸ਼ਟਰੀ ਰਾਜਧਾਨੀ 'ਚ ਹਲਕੀ ਵਰਖਾ ਦੇ ਨਾਲ 71 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲੀਆਂ ਸਨ। ਦਿੱਲੀ 'ਚ 16 ਮਈ ਨੂੰ ਤੜਕੇ ਆਏ ਹਨੇਰੀ ਤੂਫਾਨ ਕਾਨ 18 ਸਾਲਾਂ ਇਕ ਨੌਜਵਾਨ ਦੀ ਮੌਤ ਹੋ ਗਈ ਸੀ ਤੇ 13 ਹੋਰ ਲੋਕ ਜ਼ਖਮੀ ਹੋ ਗਏ ਸਨ।