ਹਾਦਸੇ 'ਚ ਜ਼ਖ਼ਮੀ ਔਰਤ ਨੇ ਦਮ ਤੋੜਿਆ
Sunday, May 20, 2018 - 01:09 AM (IST)

ਬਟਾਲਾ, (ਜ. ਬ.)- ਚੌਕੀ ਹਰਚੋਵਾਲ ਦੇ ਇੰਚਾਰਜ ਏ. ਐੱਸ. ਆਈ. ਬਲਵਿੰਦਰ ਸਿੰਘ ਪੱਡਾ ਨੇ ਦੱਸਿਆ ਕਿ ਮਨਜੀਤ ਕੌਰ ਪਤਨੀ ਸਤਨਾਮ ਸਿੰਘ ਵਾਸੀ ਕੀੜੀ ਅਫਗਾਨਾ ਜੋ ਬੀਤੀ 16 ਮਈ ਨੂੰ ਪੈਦਲ ਸੜਕ 'ਤੇ ਜਾ ਰਹੀ ਸੀ ਕਿ ਅਚਾਨਕ ਸੜਕ 'ਤੇ ਡਿੱਗ ਗਈ ਅਤੇ ਅੱਗੋਂ ਆ ਰਹੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਹੇਠਾਂ ਆ ਗਈ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਤੁਰੰਤ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਰਾਮ ਦਾਸ ਹਸਪਤਾਲ ਵਿਖੇ ਦਾਖਲ ਕਰਵਾਇਆ ਪਰ ਉਸਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਏ. ਐੱਸ. ਆਈ. ਨੇ ਦੱਸਿਆ ਕਿ ਮ੍ਰਿਤਕ ਦੇ ਪਤੀ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ।