ਕੌਮਾਂਤਰੀ ਗੱਤਕਾ ਮੁਕਾਬਲੇ ''ਚ ਅਖਾੜਾ ਟਾਂਡਾ ਨੇ ਦਰਜ ਕੀਤੀ ਸ਼ਾਨਦਾਰ ਜਿੱਤ

05/14/2018 5:09:48 PM

ਟਾਂਡਾ ਉੜਮੁੜ (ਪੰਡਿਤ ਵਰਿੰਦਰ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹੰਦ ਫਤਿਹ ਦੀ ਯਾਦ ਵਿੱਚ ਕਰਵਾਏ ਗਏ ਅੱਠਵੇਂ ਅੰਤਰਰਾਸ਼ਟਰੀ ਗੱਤਕਾ ਕੱਪ 'ਚ ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਟਾਂਡਾ ਦੀ ਟੀਮ ਨੇ ਸ਼ਾਨਦਾਰ ਜਿੱਤ ਹਾਸਲ ਕਰਕੇ ਇਕ ਵਾਰ ਫਿਰ ਟਾਂਡਾ ਦਾ ਨਾਮ ਰੋਸ਼ਨ ਕੀਤਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੱਤਕਾ ਅਖਾੜਾ ਟਾਂਡਾ ਦੇ ਪ੍ਰਧਾਨ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ ਚੋਟੀ ਦੀਆਂ 16 ਟੀਮਾਂ ਨੇ ਹਿੱਸਾ ਲਿਆ ਅਤੇ ਗੱਤਕਾ ਅਖਾੜਾ ਟਾਂਡਾ ਵੱਲੋਂ ਰਮਨਪ੍ਰੀਤ ਸਿੰਘ, ਹਰਮਨਜੀਤ ਸਿੰਘ ਅਤੇ ਸਿਮਰਨ ਸਿੰਘ ਨੇ ਫਰੀ ਸੋਟੀ ਮੁਕਾਬਲੇ 'ਚ ਹਿੱਸਾ ਲੈਂਦਿਆਂ ਸਭ ਟੀਮਾਂ ਨੂੰ ਪਛਾੜ ਕੇ ਜਿੱਤ ਹਾਸਲ ਕੀਤੀ। 
ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਟਾਂਡਾ ਜਿੱਥੇ ਪਿਛਲੇ ਲੰਬੇ ਸਮੇਂ ਤੋਂ ਸਿੱਖ ਮਾਰਸ਼ਲ ਆਰਟ ਗੱਤਕੇ ਦੇ ਪ੍ਰਚਾਰ ਅਤੇ ਪਸਾਰ ਲਈ ਕੰਮ ਕਰ ਰਿਹਾ ਹੈ ਉੱਥੇ ਹੀ ਟਾਂਡਾ ਸ਼ਹਿਰ ਨੂੰ ਸਾਫ-ਸੁਥਰਾ ਅਤੇ ਹਰਿਆ ਭਰਿਆ ਰੱਖਣ ਲਈ ਗਰੀਨ ਅਤੇ ਕਲੀਨ ਟਾਂਡਾ ਮੁਹਿੰਮ ਵੀ ਚਲਾ ਰਿਹਾ ਹੈ। ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਬਾਬਾ ਸਵਰਨਜੀਤ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ,  ਬਾਬਾ ਚਰਨਜੀਤ ਸਿੰਘ ਮੁੱਖ ਬੁਲਾਰਾ ਦਮਦਮੀ ਟਕਸਾਲ, ਬਾਬਾ ਹਰਚਰਨ ਸਿੰਘ ਰਮਦਾਸਪੁਰ, ਜਸਵਿੰਦਰ ਸਿੰਘ ਧੁੱਗਾ, ਬਾਬਾ ਸੁਲੱਖਣ ਸਿੰਘ, ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ , ਚੌਧਰੀ ਬਲਬੀਰ ਸਿੰਘ ਮਿਆਣੀ, ਅਰਵਿੰਦਰ ਸਿੰਘ ਰਸੂਲਪੁਰ, ਕਮਿਸ਼ਨਰ ਲਖਵਿੰਦਰ ਸਿੰਘ ਲੱਖੀ , ਹਰੀ ਕ੍ਰਿਸ਼ਨ ਸੈਣੀ ਪ੍ਰਧਾਨ ਨਗਰ ਕੌਂਸਿਲ ਟਾਂਡਾ ਆਦਿ ਨੇ ਅਖਾੜੇ ਦੀ ਪੂਰੀ ਟੀਮ ਨੂੰ ਵਧਾਈ ਦਿੱਤੀ।