ਇਟਲੀ: ਸੰਤ ਬਾਬਾ ਪ੍ਰੇਮ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਸਮਾਗਮ 1 ਤੋਂ 3 ਜੂਨ ਨੂੰ

05/20/2018 1:16:22 PM

ਰੋਮ (ਕੈਂਥ)— ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬੈਰਗਾਮੋ, ਬੋਸੇਤੋ ਤੇ ਬਰੇਸ਼ੀਆ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 68ਵੀਂ ਬਰਸੀ 1,2,3 ਜੂਨ ਨੂੰ ਮਨਾਈ ਜਾ ਰਹੀ ਹੈ। ਇਸ ਦੌਰਾਨ 1 ਜੂਨ ਦਿਨ ਸ਼ੁਕੱਰਵਾਰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਅਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 3 ਜੂਨ ਦਿਨ ਐਤਵਾਰ ਨੂੰ ਪਾਏ ਜਾਣਗੇ, ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਦੀਵਾਨਾ ਵਿਚ ਪੰਜਾਬ ਦੀ ਧਰਤੀ ਤੋਂ ਰਾਗੀ, ਢਾਡੀ ਅਤੇ ਕੀਰਤਨੀ ਜਥੇ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ। ਜੋ 1,2 ਜੂਨ ਨੂੰ ਸ਼ਾਮ ਰਹਿਰਾਸ ਉਪਰੰਤ ਅਤੇ 03 ਜੂਨ ਦਿਨ ਐਤਵਾਰ ਸਵੇਰ ਦੇ ਦੀਵਾਨਾ ਵਿਚ ਹਾਜ਼ਰੀ ਭਰਨਗੇ ਅਤੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨਗੇ।
ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਵੱਲੋਂ ਇਸ ਸਮਾਗਮ ਵਿਚ ਇਟਲੀ ਦੀਆਂ ਸਮੂਹ ਸੰਗਤਾਂ ਨੂੰ ਹੁਮ ਹੁਮਾ ਕੇ ਸ਼ੁਕੱਰਵਾਰ, ਸ਼ਨੀਵਾਰ ਸ਼ਾਮ ਸ੍ਰੀ ਰਹਿਰਾਸ ਉਪਰੰਤ ਅਤੇ ਐਤਵਾਰ ਸਵੇਰ ਦੇ ਦੀਵਾਨਾ ਵਿਚ ਗੁਰਦੁਆਰਾ ਸਾਹਿਬ ਪਹੁਚੰਣ ਦੀ ਅਪੀਲ ਕੀਤੀ ਜਾਂਦੀ ਹੈ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।


Related News