ਜਨਵਾਦੀ ਇਸਤਰੀ ਸਭਾ ਪੰਜਾਬ ਦੀ ਹੋਈ ਅਹਿਮ ਮੀਟਿੰਗ

05/26/2018 3:05:33 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਸੁਖਪਾਲ ਢਿੱਲੋਂ) : ਜਨਵਾਦੀ ਇਸਤਰੀ ਸਭਾ ਪੰਜਾਬ ਦੀ ਇਕ ਅਹਿਮ ਮੀਟਿੰਗ ਜ਼ਿਲੇ ਦੇ ਪਿੰਡ ਚੋਟੀਆ ਵਿਖੇ ਜਥੇਬੰਦੀ ਦੀ ਜ਼ਿਲਾ ਪ੍ਰਧਾਨ ਬੀਬੀ ਪਰਮਜੀਤ ਕੌਰ ਸੰਗਰਾਣਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਪਰਮਜੀਤ ਕੌਰ ਸੰਗਰਾਣਾ ਨੇ ਕਿਹਾ ਕਿ ਮੌਜੂਦਾ ਹਲਾਤਾਂ 'ਚ ਹਰ ਇਕ ਔਰਤ ਨੂੰ ਜਾਗਰੂਕ ਹੋਣ ਦੀ ਜਰੂਰਤ ਹੈ ਕਿਉਂਕਿ ਜਾਗਰੂਕ ਹੋਣ ਨਾਲ ਹੀ ਉਹ ਆਪਣੇ ਹੱਕਾਂ ਦੀ ਲੜਾਈ ਲੜ ਸਕਦੀਆਂ ਹਨ। 
ਇਸ ਦੌਰਾਨ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਔਰਤਾਂ ਦੀਆਂ ਮੁਸ਼ਕਿਲ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਇਆ ਜਾਵੇਗਾ। ਇਸੇ ਦੌਰਾਨ ਉਨ੍ਹਾਂ ਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਨੂੰ ਸੁਣਦਿਆਂ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਪਿੰਡ ਚੋਟੀਆ ਦੀ ਪਿੰਡ ਦੀ ਇਕਾਈ ਦਾ ਗਠਨ ਕੀਤਾ ਗਿਆ। ਇਸ ਦੌਰਾਨ ਮਨਜੀਤ ਕੌਰ ਨੂੰ ਪ੍ਰਧਾਨ, ਗੁਰਮੀਤ ਕੌਰ ਨੂੰ ਜਨਰਲ ਸੈਕਟਰੀ, ਚਰਨਜੀਤ ਕੌਰ ਨੂੰ ਮੀਤ ਪ੍ਰਧਾਨ, ਜਸਵੀਰ ਕੌਰ ਨੂੰ ਖਜ਼ਾਨਚੀ, ਚਰਨਜੀਤ ਕੌਰ ਨੂੰ ਸਕੱਤਰ, ਗੁਰਮੀਤ ਕੌਰ, ਜਸਪਾਲ ਕੌਰ, ਇੰਦਰ ਕੌਰ, ਪ੍ਰੀਤਮ ਕੌਰ, ਤੇਜ ਕੌਰ ਤੇ ਜਸਵਿੰਦਰ ਕੌਰ ਨੂੰ ਮੈਂਬਰ ਬਣਾਇਆ ਗਿਆ। ਇਸ ਸਮੇਂ ਜਸਵਿੰਦਰ ਸਿੰਘ ਸੰਗੂਧੌਣ ਜ਼ਿਲਾ ਵਿੱਤ ਸਕੱਤਰ ਦਿਹਾਤੀ ਮਜ਼ਦੂਰ ਸਭਾ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ।