ਨਵਜੋਤ ਸਿੱਧੂ ''ਤੇ ਪੰਜਾਬ ਸਰਕਾਰ ਮਿਹਰਬਾਨ, ਜਾਣੋ ਪੂਰੀ ਖਬਰ

05/25/2018 12:26:07 PM

ਚੰਡੀਗੜ੍ਹ : ਪੰਜਾਬ ਸਰਕਾਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਮਿਹਰਬਾਨ ਹੋ ਗਈ ਹੈ, ਜਿਸ ਤਹਿਤ ਉਨ੍ਹਾਂ ਦੇ ਬੇਟੇ ਨੂੰ ਵੱਡੇ ਅਹੁਦੇ 'ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵਲੋਂ ਐਡਵੋਕੇਟ ਜਨਰਲ ਪੰਜਾਬ ਦੇ ਦਫਤਰ ਲਈ 24 ਹੋਰ ਲਾਅ ਅਫਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਨ੍ਹਾਂ ਨਿਯੁਕਤੀਆਂ ਦੌਰਾਨ ਨਵਜੋਤ ਸਿੱਧੂ ਦੇ ਬੇਟੇ ਕਰਨ ਸਿੱਧੂ ਨੂੰ ਅਸਿਸਟੈਂਟ ਐਡਵੋਕੇਟ ਜਨਰਲ ਬਣਾਇਆ ਗਿਆ ਹੈ। ਇਨ੍ਹਾਂ ਨਵੇਂ ਅਧਿਕਾਰੀਆਂ ਦੀ ਨਿਯੁਕਤੀ ਦੇ ਹੁਕਮ ਗ੍ਰਹਿ ਅਤੇ ਨਿਆਂ ਵਿਭਾਗ ਵਲੋਂ ਦਿੱਤੇ ਗਏ ਹਨ, ਜਿਸ ਤਹਿਤ 11 ਡਿਪਟੀ ਏ. ਜੀ., 13 ਅਸਿਸਟੈਂਟ ਏ. ਜੀ. ਅਤੇ 4 ਐਡੀਸ਼ਨਲ ਐਡਵੋਕੇਟ ਜਨਰਲ ਸੂਚੀ 'ਚ ਸ਼ਾਮਲ ਹਨ।