ਕਰਨਾਟਕ ''ਚ ਕਾਂਗਰਸ ਦੀ ਜਿੱਤ ਲੋਕਤੰਤਰ ਦੀ ਜਿੱਤ ਹੈ: ਸੋਢੀ
Monday, May 21, 2018 - 09:05 AM (IST)

ਵਲਟੋਹਾ (ਬਲਜੀਤ ਸਿੰਘ)—ਕਰਨਾਟਕਾ 'ਚ ਜਿਸ ਪ੍ਰਕਾਰ ਨਾਲ ਕਾਂਗਰਸ ਦੀ ਸਰਕਾਰ ਬਣੀ ਹੈ ਉਹ ਭਾਰਤ ਦੇ ਲੋਕਤੰਤਰ ਦੀ ਜਿੱਤ ਹੈ। ਭਾਜਪਾ ਦੇ ਲੋਕਤੰਤਰ ਖ਼ਤਮ ਕਰਨ ਦੇ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਵੇਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖੇਮਕਰਨ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਦਾਊਦਪੁਰ ਸਰਪੰਚੀ ਦੇ ਦਾਅਵੇਦਾਰ ਪ੍ਰਧਾਨ ਗੁਰਵਿੰਦਰ ਸਿੰਘ ਸੋਢੀ ਨੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵੱਲੋਂ ਸ਼ਾਹਕੋਟ ਵਿਖੇ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਲਾਈਆਂ ਡਿਊਟੀਆਂ ਦੌਰਾਨ ਡੋਰ ਟੂ ਡੋਰ ਪ੍ਰਚਾਰ ਕਰਨ ਉਪਰੰਤ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੇ ਜੋ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਵੇਖਿਆ ਸੀ ਉਹ ਕਦੇ ਵੀ ਪੂਰਾ ਨਹੀਂ ਹੋ ਸਕਦਾ। ਕਿਉਂਕਿ ਭਾਜਪਾ ਲੋਕ ਵਿਰੋਧੀ ਨੀਤੀਆਂ ਕਾਰਨ ਲੋਕਾਂ 'ਚੋਂ ਆਪਣਾ ਵਿਸ਼ਵਾਸ ਪੂਰੀ ਤਰ੍ਹਾਂ ਖੋਹ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਸਨ ਉਹ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੂਰੇ ਨਹੀਂ ਕੀਤੇ, ਜਿਸ ਕਾਰਨ ਕਰਨਾਟਕਾ ਦੇ ਲੋਕਾਂ ਨੇ ਭਾਜਪਾ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਸ਼ਾਹਕੋਟ ਜਿਮਨੀ ਚੋਣਾਂ 'ਚ ਕਾਂਗਰਸੀ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗਾ। ਇਸ ਮੌਕੇ ਸੰਦੀਪ ਸਿੰਘ ਕਲੰਜਰ ਗਗਨਦੀਪ ਸਿੰਘ ਡਿੱਬੀਪੁਰਾ ਆਦਿ ਕਾਂਗਰਸੀ ਵਰਕਰ ਹਾਜ਼ਰ ਸੀ।