ਪੰਜਾਬ, ਹਰਿਆਣਾ, ਚੰਡੀਗੜ੍ਹ ''ਚ ਹੜਤਾਲ ''ਤੇ ਗਏ ''ਲੈਬ ਸੰਚਾਲਕ''

Wednesday, Jun 06, 2018 - 01:34 PM (IST)

ਪੰਜਾਬ, ਹਰਿਆਣਾ, ਚੰਡੀਗੜ੍ਹ ''ਚ ਹੜਤਾਲ ''ਤੇ ਗਏ ''ਲੈਬ ਸੰਚਾਲਕ''

ਚੰਡੀਗੜ੍ਹ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਬੁੱਧਵਾਰ ਨੂੰ ਲੈਬ ਸੰਚਾਲਕਾਂ ਨੇ ਹੜਤਾਲ ਕਰ ਦਿੱਤੀ ਹੈ। ਇੱਥੇ ਸੈਕਟਰ-34 ਗਰਾਊਂਡ 'ਚ ਲੈਬ ਸੰਚਾਲਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਚਿਤਾਵਨੀ ਦਿੱਤੀ ਗਈ ਕਿ ਜੇਕਰ  ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚਲੇ ਜਾਣਗੇ। ਲੈਬ ਸੰਚਾਲਕਾਂ ਨੇ ਕਿਹਾ ਕਿ ਅਜਿਹੇ ਹਾਲਾਤ 'ਚ ਮਰੀਜ਼ਾਂ ਨੂੰ ਹੋਣ ਵਾਲੇ ਨੁਕਸਾਨ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਲੈਬ ਸੰਚਾਲਕ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੀ ਰਿਪੋਰਟ 'ਤੇ ਐੱਮ. ਬੀ. ਬੀ. ਐੱਸ. ਡਾਕਟਰ ਦੇ ਹਸਤਾਖਰ ਜ਼ਰੂਰੀ ਹੋਣ ਦੇ ਨਿਯਮ ਨੂੰ ਹਟਾਇਆ ਜਾਵੇ।
ਲੈਬ ਸੰਚਾਲਕਾਂ ਦੀ 'ਯੂਨੀਅਨ ਮੈਡੀਕਲ ਲੈਬਾਰਟਰੀ ਐਸੋਸੀਏਸ਼ਨ' ਦੇ ਪ੍ਰਧਾਨ ਸੰਜੇ ਮੇਹੰਦੀਰੱਤਾ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਇਹ ਜ਼ਰੂਰੀ ਕਰ ਦਿੱਤਾ ਗਿਆ ਹੈ ਕਿ ਕਿਸੇ ਵੀ ਮੈਡੀਕਲ ਰਿਪੋਰਟ 'ਤੇ ਘੱਟ-ਘੱਟੋ ਐੱਮ. ਬੀ. ਬੀ. ਐੱਸ. ਡਾਕਟਰ ਦੇ ਹਸਤਾਖਰ ਜ਼ਰੂਰ ਹੋਣ। ਲੈਬ ਸੰਚਾਲਕਾਂ ਨੇ ਕਿਹਾ ਕਿ ਜੇਕਰ ਉਹ ਐੱਮ. ਬੀ. ਬੀ. ਐੱਸ. ਡਾਕਟਰਾਂ ਦੇ ਹਸਤਾਖਰ ਕਰਾਉਂਦੇ ਹਨ ਤਾਂ ਉਨ੍ਹਾਂ ਨੂੰ ਮੋਟੀ ਰਕਮ ਡਾਕਟਰਾਂ ਨੂੰ ਦੇਣੀ ਪੈਂਦੀ ਹੈ, ਜੋ ਕਿ ਸੰਭਵ ਨਹੀਂ ਹੈ। ਇਸ ਲਈ ਲੈਬ ਸੰਚਾਲਕ ਇਹ ਮੰਗ ਕਰ ਰਹੇ ਹਨ ਕਿ ਐੱਮ. ਬੀ. ਬੀ. ਐੱਸ. ਡਾਕਟਰ ਦੇ ਹਸਤਾਖਰ ਵਾਲੀ ਸ਼ਰਤ ਨੂੰ ਵਾਪਸ ਲਿਆ ਜਾਵੇ ਤਾਂ ਜੋ ਲੈਬ ਸੰਚਾਲਕ ਆਪਣਾ ਕੰਮ ਈਮਾਨਦਾਰੀ ਅਤੇ ਮਿਹਨਤ ਨਾਲ ਕਰ ਸਕਣ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ 'ਤੇ ਧਿਆਨ ਨਹੀਂ ਦਿੱਤਾ ਗਿਆ ਤਾਂ ਉਹ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚਲੇ ਜਾਣਗੇ। 


Related News